ਹਰਿਆਣਾ ''ਚ ਵੋਟਿੰਗ ਸ਼ੁਰੂ, CM ਨਾਇਬ ਸੈਣੀ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਮਗਰੋਂ ਪਾਈ ਵੋਟ

Saturday, Oct 05, 2024 - 07:59 AM (IST)

ਨੈਸ਼ਨਲ ਡੈਸਕ- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਅੱਜ ਸੂਬੇ ਦੇ 2,03,54,350 ਵੋਟਰ ਚੋਣ ਮੈਦਾਨ ’ਚ ਡੱਟੇ 1031 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਅੱਜ ਕਈ ਵੱਡੇ ਚਿਹਰਿਆਂ ਦੀ ਕਿਸਮਤ ਲਿਖੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵੀ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਗਈ ਹੈ। ਉਹ ਵੋਟ ਪਾਉਣ ਤੋਂ ਪਹਿਲਾਂ ਪਰਿਵਾਰ ਸਮੇਤ ਅੰਬਾਲਾ 'ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਮਗਰੋਂ ਗੁਰੂ ਸਾਹਿਬ ਤੋਂ ਅਸ਼ੀਰਵਾਦ ਲਿਆ। ਇਸ ਮਗਰੋਂ ਹੀ ਉਹ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ। ਇਸ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਇਕ ਮੰਦਰ ਵਿਚ ਵੀ ਸੀਸ ਨਿਵਾਇਆ।

ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ 'ਚ ED ਦੀ ਰੇਡ! ਕਈ ਥਾਵਾਂ 'ਤੇ ਛਾਪੇਮਾਰੀ

ਅੱਜ ਵੋਟਰ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ, ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ, ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ, ਮੰਤਰੀ ਕੰਵਰਪਾਲ, ਇਨੈਲੋ ਨੇਤਾ ਅਭੇ ਚੌਟਾਲਾ ਅਤੇ ਦੁਸ਼ਯੰਤ ਚੌਟਾਲਾ ਸਮੇਤ ਕਈ ਹੋਰ ਨੇਤਾਵਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਹਾਲਾਂਕਿ ਭਾਜਪਾ ਦੇ ਕਈ ਮੰਤਰੀਆਂ ਨੂੰ ਚੋਣ ਜੰਗ ’ਚ ਪੂਰੀ ਤਰ੍ਹਾਂ ਪਸੀਨਾ ਵਹਾਉਣਾ ਪੈ ਰਿਹਾ ਹੈ ਪਰ ਵੋਟਰ ਕੱਲ ਇਸ ਗੱਲ ਦਾ ਫੈਸਲਾ ਕਰ ਦੇਣਗੇ ਕਿ ਮੰਤਰੀਆਂ ਦਾ ਰਿਪੋਰਟ ਕਾਰਡ ਠੀਕ ਸੀ ਜਾਂ ਨਹੀਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News