Parliament Special Session: ਲੋਕ ਸਭਾ 'ਚ ਪਾਸ ਨਹੀਂ ਹੋਇਆ ਮਹਿਲਾ ਰਾਖਵਾਂਕਰਨ ਬਿੱਲ

Friday, Apr 17, 2026 - 07:50 PM (IST)

Parliament Special Session: ਲੋਕ ਸਭਾ 'ਚ ਪਾਸ ਨਹੀਂ ਹੋਇਆ ਮਹਿਲਾ ਰਾਖਵਾਂਕਰਨ ਬਿੱਲ

ਨਵੀਂ ਦਿੱਲੀ: ਲੋਕ ਸਭਾ ਅਤੇ ਸੂਬਾ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ 2029 ਦੀਆਂ ਲੋਕ ਸਭਾ ਚੋਣਾਂ ਤੋਂ ਲਾਗੂ ਕਰਨ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਸ਼ੁੱਕਰਵਾਰ ਨੂੰ ਸੰਸਦ ਦੇ ਹੇਠਲੇ ਸਦਨ ਵਿੱਚ ਪਾਸ ਨਹੀਂ ਹੋ ਸਕਿਆ। ਸਦਨ ਵਿੱਚ ‘ਸੰਵਿਧਾਨ (131ਵਾਂ) ਸੋਧ ਬਿੱਲ 2026’ ‘ਤੇ ਹੋਈ ਵੋਟਿੰਗ ਦੌਰਾਨ ਇਸ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ। ਲੋਕ ਸਭਾ ਵਿੱਚ ਕਿਸੇ ਵੀ ਸੰਵਿਧਾਨਕ ਸੋਧ ਬਿੱਲ ਨੂੰ ਪਾਸ ਕਰਨ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ, ਜਿਸ ਕਾਰਨ ਇਹ ਬਿੱਲ ਪਾਸ ਹੋਣ ਤੋਂ ਰਹਿ ਗਿਆ।
ਸਰਕਾਰ ਨੇ ਇਸ ਬਿੱਲ ਦੇ ਨਾਲ ‘ਹੱਦਬੰਦੀ ਬਿੱਲ, 2026’ ਅਤੇ ‘ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2026’ ਨੂੰ ਵੀ ਸਦਨ ਵਿੱਚ ਚਰਚਾ ਅਤੇ ਪਾਸ ਕਰਾਉਣ ਲਈ ਰੱਖਿਆ ਸੀ, ਪਰ ਮੁੱਖ ਬਿੱਲ ਦੇ ਫੇਲ੍ਹ ਹੋਣ ਕਾਰਨ ਉਨ੍ਹਾਂ ਨੂੰ ਵੀ ਅੱਗੇ ਨਹੀਂ ਵਧਾਇਆ ਜਾ ਸਕਿਆ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੰਵਿਧਾਨਕ ਸੋਧ ਬਿੱਲ ਦੇ ਪਾਸ ਨਾ ਹੋਣ ਤੋਂ ਬਾਅਦ ਹੁਣ ਇਸ ਨਾਲ ਸਬੰਧਤ ਦੋਵੇਂ ਬਿੱਲ ‘ਹੱਦਬੰਦੀ ਬਿੱਲ, 2026’ ਅਤੇ ‘ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2026’ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ।
 

ਖਬਰ ਅਪਡੇਟ ਕੀਤੀ ਜਾ ਰਹੀ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


 


author

Shubam Kumar

Content Editor

Related News