ਚਿਦਾਂਬਰਮ ਦੀ ਗ੍ਰਿਫਤਾਰੀ ''ਤੇ ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ''ਚ ਕੀਤਾ ਵਾਕਆਊਟ

Thursday, Aug 22, 2019 - 01:55 PM (IST)

ਚਿਦਾਂਬਰਮ ਦੀ ਗ੍ਰਿਫਤਾਰੀ ''ਤੇ ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ''ਚ ਕੀਤਾ ਵਾਕਆਊਟ

ਸ਼ਿਮਲਾ—ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸ਼ੈਸਨ ਦੇ ਚੌਥੇ ਦਿਨ ਦੀ ਕਾਰਵਾਈ 'ਚ ਕਾਂਗਰਸ ਨੇਤਾ ਮੁਕੇਸ਼ ਅਗਨੀਹੋਤਰੀ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਗ੍ਰਿਫਤਾਰੀ ਨੂੰ ਲੈ ਕੇ ਸਦਨ 'ਚ ਪੁਆਇੰਟ ਆਫ ਆਡਰ ਤਹਿਤ ਮਾਮਲਾ ਚੁੱਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸਪੀਕਰ ਨੇ ਬਿਨਾ ਨੋਟਿਸ ਦੇ ਅਜਿਹੇ ਵਿਸ਼ੇ ਚਰਚਾ ਲਈ ਮਨਾ ਕਰ ਦਿੱਤਾ। ਇਸ ਤੋਂ ਬਾਅਦ ਵਿਰੋਧੀਆਂ ਨੇ ਸਦਨ 'ਚ ਨਾਅਰੇਬਾਜ਼ੀ ਕਰ ਕੇ ਵਾਕ ਆਊਟ ਕਰ ਦਿੱਤਾ।

ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਨੇਤਾਵਾਂ ਨੂੰ ਬਦਨਾਮ ਕਰਨ ਦਾ ਕੰਮ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਦੀ ਗ੍ਰਿਫਤਾਰੀ ਲੋਕਤੰਤਰ ਦੀ ਹੱਤਿਆ ਹੈ। ਭਾਜਪਾ ਸਰਕਾਰ ਬਦਲੇ ਦੀ ਭਾਵਨਾ ਨਾਲ ਕਾਂਗਰਸ ਨੇਤਾਵਾਂ 'ਤੇ ਕਾਰਵਾਈ ਕਰ ਰਹੀ ਹੈ। ਦੇਸ਼ 'ਚ ਅਰਾਜਕਤਾ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਕਾਂਗਰਸ ਨੇਤਾਵਾਂ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ।


author

Iqbalkaur

Content Editor

Related News