ਉਸਾਰੀ ਅਧੀਨ ਕੰਧ ਡਿੱਗੀ, ਕਈ ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ
Friday, Jun 28, 2024 - 01:10 PM (IST)
ਨਵੀਂ ਦਿੱਲੀ- ਦੱਖਣ-ਪੱਛਮੀ ਦਿੱਲੀ ਦੇ ਵਸੰਤ ਵਿਹਾਰ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਉਸਾਰੀ ਅਧੀਨ ਕੰਧ ਡਿੱਗ ਗਈ ਅਤੇ ਕੁਝ ਮਜ਼ਦੂਰਾਂ ਦੇ ਇਸ ਦੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਧ ਡਿੱਗਣ ਦੀ ਸੂਚਨਾ ਸਵੇਰੇ 5.30 ਵਜੇ ਮਿਲੀ, ਜਿਸ ਤੋਂ ਬਾਅਦ ਦੋ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠਾਂ ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਮਜ਼ਦੂਰ ਫਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਵੱਡਾ ਹਾਦਸਾ; ਟੈਂਪੂ ਟਰੈਵਲਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, 13 ਲੋਕਾਂ ਦੀ ਮੌਤ
ਅਧਿਕਾਰੀ ਨੇ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ( NDRF), ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA),ਵੱਖ-ਵੱਖ ਨਾਗਰਿਕ ਏਜੰਸੀਆਂ, ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦਿੱਲੀ 'ਚ ਵੀਰਵਾਰ ਦੇਰ ਰਾਤ ਤੋਂ ਮੋਹਲੇਧਾਰ ਮੀਂਹ ਜਾਰੀ ਹੈ, ਜਿਸ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਸੜਕਾਂ 'ਤੇ ਆਵਾਜਾਈ ਠੱਪ ਹੋ ਗਈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਬੋਲੇ- ਸੰਸਦ 'ਚ NEET ਮੁੱਦੇ 'ਤੇ ਚਰਚਾ ਹੋਵੇ, ਪ੍ਰਧਾਨ ਮੰਤਰੀ ਵੀ ਲੈਣ ਹਿੱਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e