ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ: ਵਾਂਗਚੁਕ ਪੂਰੀ ਤਰ੍ਹਾਂ ਤੰਦਰੁਸਤ, ਹਿਰਾਸਤ ’ਚ ਰਹਿਣਗੇ
Thursday, Feb 12, 2026 - 02:11 AM (IST)
ਨਵੀਂ ਦਿੱਲੀ (ਭਾਸ਼ਾ) – ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਲਵਾਯੂ ਵਰਕਰ ਸੋਨਮ ਵਾਂਗਚੁਕ ਦੀ ਹਿਰਾਸਤ ਦੌਰਾਨ 24 ਵਾਰ ਡਾਕਟਰੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੀ ਸਿਹਤ ਦੀ ਸਥਿਤੀ ਪੂਰੀ ਤਰ੍ਹਾਂ ਨਾਰਮਲ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੂੰ ਜਾਣੂ ਕਰਵਾਇਆ ਕਿ ਹਿਰਾਸਤ ਦੀਆਂ ਹਾਲਤਾਂ ’ਚ ਕੋਈ ਬਦਲਾਅ ਨਹੀਂ ਆਇਆ ਅਤੇ ਸਿਹਤ ਕਾਰਨਾਂ ਕਰ ਕੇ ਉਨ੍ਹਾਂ ਨੂੰ ਰਿਹਾਅ ਕਰਨਾ ਸੰਭਵ ਨਹੀਂ।
ਸੁਣਵਾਈ ਦੌਰਾਨ ਅਡੀਸ਼ਨਲ ਸਾਲਿਸਿਟਰ ਜਨਰਲ ਕੇ. ਐੱਮ. ਨਟਰਾਜ ਨੇ ਦੱਸਿਆ ਕਿ ਵਾਂਗਚੁਕ ਦੀ ਹਿੰਸਕ ਮੁਜ਼ਾਹਰਿਆਂ ਨੂੰ ਭੜਕਾਉਣ ’ਚ ਮੁੱਖ ਭੂਮਿਕਾ ’ਚ ਸੀ ਅਤੇ ਉਨ੍ਹਾਂ ਨੇ ਨੇਪਾਲ ਤੇ ਅਰਬ ਕ੍ਰਾਂਤੀ ਦੀਆਂ ਉਦਾਹਰਣਾਂ ਦੇ ਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ। ਕੇਂਦਰ ਦਾ ਕਹਿਣਾ ਹੈ ਕਿ ਹਿਰਾਸਤ ’ਚ ਉਨ੍ਹਾਂ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਬਣਾਈ ਰੱਖਣੀ ਜ਼ਰੂਰੀ ਹੈ।
