ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
Tuesday, May 05, 2026 - 12:39 PM (IST)
ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (RBI) ਨੇ ਆਮ ਜਨਤਾ ਨੂੰ ਉਨ੍ਹਾਂ ਗੁੰਮਰਾਹਕੁੰਨ ਇਸ਼ਤਿਹਾਰਾਂ ਅਤੇ ਮੁਹਿੰਮਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਜੋ ਕਰਜ਼ਾ ਮਾਫੀ (Loan Waiver) ਦਾ ਝੂਠਾ ਵਾਅਦਾ ਕਰਦੇ ਹਨ। ਕੇਂਦਰੀ ਬੈਂਕ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੁਝ ਵਿਅਕਤੀ ਅਤੇ ਸੰਸਥਾਵਾਂ ਵੱਖ-ਵੱਖ ਮੀਡੀਆ ਚੈਨਲਾਂ ਰਾਹੀਂ ਅਜਿਹਾ ਪ੍ਰਚਾਰ ਕਰ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਫਰਜ਼ੀ ਸਰਟੀਫਿਕੇਟ ਜਾਰੀ ਕਰਕੇ ਕੀਤੀ ਜਾ ਰਹੀ ਹੈ ਲੁੱਟ
ਇਹ ਧੋਖੇਬਾਜ਼ ਬੈਂਕਾਂ ਜਾਂ NBFCs ਦਾ ਬਕਾਇਆ ਕਰਜ਼ਾ ਮਾਫ਼ ਕਰਨ ਦਾ ਝੂਠਾ ਵਾਅਦਾ ਕਰਦੇ ਹਨ। ਇੰਨਾ ਹੀ ਨਹੀਂ, ਇਹ ਲੋਕਾਂ ਨੂੰ ਫਰਜ਼ੀ 'ਲੋਨ ਮਾਫੀ ਸਰਟੀਫਿਕੇਟ' ਵੀ ਜਾਰੀ ਕਰਦੇ ਹਨ ਅਤੇ ਇਸ ਦੇ ਬਦਲੇ 'ਸਰਵਿਸ ਚਾਰਜ' ਜਾਂ 'ਕਾਨੂੰਨੀ ਫੀਸ' ਦੇ ਨਾਂ 'ਤੇ ਪੈਸਿਆਂ ਦੀ ਵਸੂਲੀ ਕਰਦੇ ਹਨ। RBI ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਸੇਵਾਵਾਂ ਦਾ ਦਾਵਾ ਕਰਨ ਵਾਲੇ ਲੋਕ ਜਾਂ ਕੰਪਨੀਆਂ ਪੂਰੀ ਤਰ੍ਹਾਂ ਝੂਠੀਆਂ ਹਨ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਬੈਂਕਾਂ ਅਤੇ ਜਮ੍ਹਾਂ ਕਰਤਾਵਾਂ ਦੇ ਹਿੱਤਾਂ ਨੂੰ ਖਤਰਾ
ਰਿਜ਼ਰਵ ਬੈਂਕ ਨੇ ਚਿਤਾਵਨੀ ਦਿੱਤੀ ਹੈ ਕਿ ਅਜਿਹੀਆਂ ਹਰਕਤਾਂ ਨਾਲ ਬੈਂਕਾਂ ਦੀ ਸਾਖ ਖਰਾਬ ਹੁੰਦੀ ਹੈ ਅਤੇ ਪੈਸਾ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਦਾ ਹੈ। ਇਨ੍ਹਾਂ ਠੱਗਾਂ ਦੇ ਝਾਂਸੇ ਵਿੱਚ ਆਉਣ ਵਾਲੇ ਲੋਕਾਂ ਨੂੰ ਸਿੱਧੇ ਤੌਰ 'ਤੇ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
RBI ਦੀ ਜਨਤਾ ਨੂੰ ਅਪੀਲ
ਅਜਿਹੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਦੇ ਸੰਪਰਕ ਵਿੱਚ ਨਾ ਆਓ ਅਤੇ ਨਾ ਹੀ ਉਨ੍ਹਾਂ ਦੀਆਂ ਸੇਵਾਵਾਂ ਲਓ।
ਲੋਨ ਮਾਫੀ ਦੇ ਫਰਜ਼ੀ ਦਾਵਿਆਂ ਤੋਂ ਦੂਰੀ ਬਣਾ ਕੇ ਰੱਖੋ।
ਜੇਕਰ ਤੁਹਾਨੂੰ ਅਜਿਹੇ ਕਿਸੇ ਗੁੰਮਰਾਹਕੁੰਨ ਅਭਿਆਨ ਬਾਰੇ ਪਤਾ ਲੱਗਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦਿਓ।
ਇਹ ਵੀ ਪੜ੍ਹੋ : ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30 ਸਾਲਾਂ ਬਾਅਦ ਬਣੇ ਅਜਿਹੇ ਹਾਲਾਤ
ਇਹ ਵੀ ਪੜ੍ਹੋ : ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
ਇਹ ਵੀ ਪੜ੍ਹੋ : ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
ਇਹ ਵੀ ਪੜ੍ਹੋ : Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
