ਸਰਕਾਰ ਨੇ ਯੁੱਧ ਪ੍ਰਭਾਵਿਤ ਈਰਾਨ ''ਚ ਫਸੇ 100 ਪ੍ਰਵਾਸੀ ਭਾਰਤੀਆਂ ਨਾਲ ਕੀਤਾ ਸੰਪਰਕ
Wednesday, Jun 18, 2025 - 04:35 PM (IST)

ਅਮਰਾਵਤੀ- ਆਂਧਰਾ ਪ੍ਰਦੇਸ਼ ਦੇ ਪ੍ਰਵਾਸੀ ਭਾਰਤੀ ਸਸ਼ਕਤੀਕਰਨ ਅਤੇ ਸਬੰਧ ਮੰਤਰੀ ਕੋਂਡਾਪੱਲੀ ਸ਼੍ਰੀਨਿਵਾਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੁੱਧ ਪ੍ਰਭਾਵਿਤ ਈਰਾਨ 'ਚ ਫਸੇ 100 NRIs ਨਾਲ ਸੰਪਰਕ ਕੀਤਾ ਹੈ। ਮੰਗਲਵਾਰ ਦੇਰ ਸ਼ਾਮ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ ਸ਼੍ਰੀਨਿਵਾਸ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਸਰਕਾਰ ਨੇ ਈਰਾਨ ਵਿਚ 100 ਤੋਂ ਵੱਧ NRIs ਨਾਲ ਸੰਪਰਕ ਕੀਤਾ ਹੈ ਅਤੇ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕੰਟਰੋਲ ਰੂਮ ਰੋਜ਼ਾਨਾ 24 ਘੰਟੇ ਸਰਗਰਮ ਰੂਪ ਨਾਲ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਿਹਾ ਹੈ। ਸ਼੍ਰੀਨਿਵਾਸ ਨੇ ਦੱਸਿਆ ਕਿ ਵਿਦੇਸ਼ ਮੰਤਰਾਲਾ ਨਾਲ ਤਾਲਮੇਲ ਕਰ ਕੇ ਸਾਰੀਆਂ ਜ਼ਰੂਰੀ ਸਾਵਧਾਨੀ ਅਤੇ ਸਹਾਇਤਾ ਉਪਾਅ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰਤ ਆਂਧਰਾ ਪ੍ਰਦੇਸ਼ ਓਵਰਸੀਜ਼ ਤੇਲਗੂ ਸੋਸਾਇਟੀ ਚੈਨਲਾਂ ਰਾਹੀਂ ਅਪਡੇਟ ਰਹਿਣ। ਸ਼੍ਰੀਨਿਵਾਸ ਨੇ ਕਿਹਾ ਕਿ ਸਰਕਾਰ ਆਂਧਰਾ ਪ੍ਰਦੇਸ਼ ਦੇ ਹਰੇਕ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ।