ਭਾਰੀ ਮੀਂਹ ਦੀ ਚੇਤਾਵਨੀ, ਇਸ ਜ਼ਿਲ੍ਹੇ ਦੇ 12ਵੀਂ ਤੱਕ ਦੇ ਸਕੂਲ ਅੱਜ ਰਹਿਣਗੇ ਬੰਦ
Saturday, Jul 06, 2024 - 01:00 AM (IST)
ਮੰਗਲੁਰੂ— ਭਾਰਤ ਦੇ ਕਈ ਸੂਬਿਆਂ ਭਾਰੀ ਬਾਰਿਸ਼ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਦੱਖਣੀ ਕੰਨੜ ਜ਼ਿਲ੍ਹੇ 'ਚ ਅਗਲੇ 24 ਘੰਟਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੇ ਗਏ 'ਰੈੱਡ ਅਲਰਟ' ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਕਰਨਾਟਕ ਰਾਜ ਕੁਦਰਤੀ ਆਫ਼ਤ ਨਿਗਰਾਨੀ ਕੇਂਦਰ (ਕੇਐਸਐਨਡੀਐਮਸੀ) ਅਤੇ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸ਼ਨੀਵਾਰ ਨੂੰ ਤੱਟਵਰਤੀ ਕਰਨਾਟਕ ਦੇ ਜ਼ਿਲ੍ਹਿਆਂ, ਖਾਸ ਕਰਕੇ ਦੱਖਣ ਕੰਨੜ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਇੱਕ 'ਰੈੱਡ ਅਲਰਟ' ਜਾਰੀ ਕੀਤਾ ਹੈ। ਸਰਕਾਰੀ ਬੁਲਾਰੇ ਨੇ ਇੱਥੇ ਕਿਹਾ। ਬੁਲਾਰੇ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਐਮ.ਪੀ. ਮੁੱਲੇ ਮੁਹਿਲਾਨ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਦੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e