ਡਾਕਟਰਾਂ ਨੂੰ ਚਿਤਾਵਨੀ! ਕੰਮ 'ਤੇ ਨਾ ਪਰਤੇ ਤਾਂ ਹੋਵੇਗੀ ਕਾਰਵਾਈ

Tuesday, Sep 10, 2024 - 09:42 AM (IST)

ਡਾਕਟਰਾਂ ਨੂੰ ਚਿਤਾਵਨੀ! ਕੰਮ 'ਤੇ ਨਾ ਪਰਤੇ ਤਾਂ ਹੋਵੇਗੀ ਕਾਰਵਾਈ

ਕੋਲਕਾਤਾ (ਏਜੰਸੀਆਂ)- ਕੋਲਕਾਤਾ ’ਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਤੇ ਕਤਲ ਪਿੱਛੋਂ ਹੜਤਾਲ ਕਰ ਰਹੇ ਡਾਕਟਰਾਂ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ’ਤੇ ਪਰਤਣ ਲਈ ਕਿਹਾ ਹੈ। ਅਦਾਲਤ ਨੇ ਸੋਮਵਾਰ ਚਿਤਾਵਨੀ ਦਿੱਤੀ ਕਿ ਜੇ ਉਹ ਕੰਮ ’ਤੇ ਨਾ ਪਰਤੇ ਤਾਂ ਅਸੀਂ ਸੂਬਾ ਸਰਕਾਰ ਨੂੰ ਕਾਰਵਾਈ ਕਰਨ ਤੋਂ ਨਹੀਂ ਰੋਕ ਸਕਦੇ। ਉਕਤ ਮਾਮਲੇ ਨਾਲ ਜੁੜੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਸੀ. ਬੀ. ਆਈ. ਨੇ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਪੇਸ਼ ਕੀਤੀ। ਬੰਗਾਲ ਸਰਕਾਰ ਨੇ ਵੀ ਅਦਾਲਤ ਨੂੰ ਅਜਿਹੀ ਹੀ ਰਿਪੋਰਟ ਸੌਂਪੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ

ਸੁਣਵਾਈ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੱਛਮੀ ਬੰਗਾਲ ਸਰਕਾਰ ਨੇ ਜੋ ਸਟੇਟਸ ਰਿਪੋਰਟ ਦਾਇਰ ਕੀਤੀ ਹੈ, ’ਚ ਕਿਹਾ ਗਿਆ ਹੈ ਕਿ 23 ਵਿਅਕਤੀਆਂ ਦੀ ਮੌਤ ਉਦੋਂ ਹੋਈ ਜਦੋਂ ਡਾਕਟਰ ਹੜਤਾਲ ’ਤੇ ਸਨ ਤੇ ਕੰਮ ਨਹੀਂ ਕਰ ਰਹੇ ਸਨ। ਸੁਣਵਾਈ ਪਿੱਛੋਂ ਅਦਾਲਤ ਨੇ ਸੀ. ਬੀ. ਆਈ. ਤੋਂ ਨਵੀਂ ਸਟੇਟਸ ਰਿਪੋਰਟ ਮੰਗੀ। ਅਦਾਲਤ ਨੇ ਜਾਂਚ ਏਜੰਸੀ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 17 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਸੁਪਰੀਮ ਕੋਰਟ ਨੇ ਯਾਦ ਦੁਆਇਆ ਕਿ ਉਸ ਨੇ ਡਾਕਟਰਾਂ ਦੇ ਕੰਮ ’ਤੇ ਪਰਤਣ ਤੋਂ ਬਾਅਦ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News