ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ ਕਰ''ਤਾ ਗੁਆਂਢੀ ਦਾ ਕਤਲ

Wednesday, May 06, 2026 - 04:22 PM (IST)

ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ ਕਰ''ਤਾ ਗੁਆਂਢੀ ਦਾ ਕਤਲ

ਨੈਸ਼ਨਲ ਡੈਸਕ- ਗ੍ਰੇਟਰ ਨੋਇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸਾਕੀਪੁਰ ਪਿੰਡ ਵਿੱਚ ਨਾਲੀ ਦਾ ਪਾਣੀ ਕੱਢਣ ਪਿੱਛੇ ਹੋਏ ਮਾਮੂਲੀ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਇੱਕ 31 ਸਾਲਾ ਵਿਅਕਤੀ ਨੇ ਆਪਣੇ 25 ਸਾਲਾ ਗੁਆਂਢੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਪੁਲਸ ਨੇ ਇੱਕ ਮੁਕਾਬਲੇ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਅਨੁਸਾਰ ਮ੍ਰਿਤਕ ਸਾਜਨ ਭਾਟੀ (25) ਦੇ ਘਰ ਦੇ ਸਾਹਮਣੇ ਨਾਲੀ ਦੇ ਗੰਦੇ ਪਾਣੀ ਨੂੰ ਲੈ ਕੇ ਗੁਆਂਢੀ ਮੰਗੇਸ਼ ਨਾਲ ਉਸ ਦਾ ਝਗੜਾ ਹੋਇਆ ਸੀ। ਮੰਗਲਵਾਰ ਦੇਰ ਰਾਤ ਜਦੋਂ ਸਾਜਨ ਆਪਣੇ ਘਰ ਦੇ ਨੇੜੇ ਸੀ, ਤਾਂ ਮੁਲਜ਼ਮ ਮੰਗੇਸ਼ (31) ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸਾਜਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋੋ- ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਸੈਂਟਰਲ ਨੋਇਡਾ ਦੇ ਡਿਪਟੀ ਕਮਿਸ਼ਨਰ ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਸੂਰਜਪੁਰ ਪੁਲਸ ਸਟੇਸ਼ਨ ਦੀਆਂ ਟੀਮਾਂ ਲਗਾਈਆਂ ਗਈਆਂ ਸਨ। ਪੁਲਸ ਨੇ 'ਮੋਜ਼ਰ ਬੇਅਰ' ਚੌਕ ਨੇੜੇ ਇੱਕ ਸ਼ੱਕੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਾਰ ਸਵਾਰ ਨੇ ਕਾਰ ਰੋਕਣ ਦੀ ਬਜਾਏ ਪੁਲਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਮੰਗੇਸ਼ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਫੜਿਆ ਗਿਆ।

ਪੁਲਸ ਨੇ ਮੁਲਜ਼ਮ ਕੋਲੋਂ ਇੱਕ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕਾਰ ਵਿੱਚ ਦੋ ਲੋਕ ਸਵਾਰ ਸਨ। ਮੰਗੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਸ ਦਾ ਇੱਕ ਸਾਥੀ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ। ਪੁਲਸ ਵੱਲੋਂ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗੌਤਮ ਬੁੱਧ ਨਗਰ ਦੇ ਸੂਰਜਪੁਰ ਥਾਣੇ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News