ਨੋਇਡਾ : ਪਾਣੀ ਨਾਲ ਭਰੇ ਟੋਏ ''ਚ ਡਿੱਗੀ ਬੇਕਾਬੂ ਕਾਰ, ਸਾਫਟਵੇਅਰ ਇੰਜੀਨੀਅਰ ਦੀ ਮੌਤ
Saturday, Jan 17, 2026 - 02:42 PM (IST)
ਨੋਇਡਾ (ਯੂਪੀ) : ਨੋਇਡਾ ਦੇ ਨਾਲੇਜ ਪਾਰਕ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਸੈਕਟਰ 150 ਨੇੜੇ ਇੱਕ ਸਾਫਟਵੇਅਰ ਇੰਜੀਨੀਅਰ ਦੀ ਕਾਰ ਬੇਕਾਬੂ ਹੋ ਕੇ 20 ਫੁੱਟ ਡੂੰਘੇ ਪਾਣੀ ਨਾਲ ਭਰੇ ਟੋਏ ਵਿੱਚ ਡਿੱਗਣ ਕਾਰਨ ਸ਼ੁੱਕਰਵਾਰ ਦੇਰ ਰਾਤ ਮੌਤ ਹੋ ਗਈ। ਇਸ ਘਟਨ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਸੂਚਨਾ ਮਿਲਣ 'ਤੇ ਪੁਲਸ ਦੇ ਨਾਲ-ਨਾਲ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF), ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈ। ਰਾਤ ਭਰ ਚੱਲੇ ਬਚਾਅ ਕਾਰਜ ਤੋਂ ਬਾਅਦ ਸ਼ਨੀਵਾਰ ਸਵੇਰੇ ਲਾਸ਼ ਨੂੰ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ : ਤਵਾਂਗ 'ਚ ਵੱਡਾ ਹਾਦਸਾ: ਬਰਫ਼ ਨਾਲ ਜੰਮੀ ਝੀਲ ਦਾ ਆਨੰਦ ਮਾਣਨ ਆਏ ਦੋ ਸੈਲਾਨੀਆਂ ਦੀ ਡੁੱਬਣ ਨਾਲ ਮੌਤ (ਵੀਡੀਓ)
ਪੁਲਸ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਲਗਭਗ 12:15 ਵਜੇ ਸੂਚਨਾ ਮਿਲੀ ਕਿ ਸੈਕਟਰ 150 ਦੇ ਨੇੜੇ ਇੱਕ ਨਿਰਮਾਣ ਅਧੀਨ ਇਮਾਰਤ ਦੇ ਬੇਸਮੈਂਟ ਲਈ ਪੁੱਟੇ ਗਏ 20 ਫੁੱਟ ਡੂੰਘੇ ਪਾਣੀ ਨਾਲ ਭਰੇ ਟੋਏ ਵਿੱਚ ਇੱਕ ਕਾਰ ਡਿੱਗ ਗਈ ਹੈ। ਬੁਲਾਰੇ ਨੇ ਕਿਹਾ ਕਿ ਗੋਤਾਖੋਰਾਂ ਦੀ ਮਦਦ ਨਾਲ ਕਾਰ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਾਰ ਸਵੇਰੇ 4 ਵਜੇ ਦੇ ਕਰੀਬ ਬਰਾਮਦ ਹੋਈ, ਜਿਸ ਦੇ ਅੰਦਰ ਡਰਾਈਵਰ ਮ੍ਰਿਤਕ ਪਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਯੁਵਰਾਜ ਮਹਿਤਾ (27) ਵਜੋਂ ਹੋਈ ਹੈ, ਜੋ ਸੈਕਟਰ 150 ਦੀ ਇੱਕ ਸੋਸਾਇਟੀ ਦਾ ਨਿਵਾਸੀ ਹੈ ਅਤੇ ਇੱਕ ਮਸ਼ਹੂਰ ਕੰਪਨੀ ਵਿੱਚ ਸਾਫਟਵੇਅਰ ਇੰਜੀਨੀਅਰ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
