ਮੋਹਲੇਧਾਰ ਮੀਂਹ ਮਗਰੋਂ ਇੰਦੌਰ ਦੇ ਕੁਝ ਹਿੱਸਿਆਂ 'ਚ ਭਰਿਆ ਪਾਣੀ, ਹੈਲਪਲਾਈਨ ਨੰਬਰ ਜਾਰੀ
Saturday, Sep 16, 2023 - 02:10 PM (IST)
ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ 'ਚ ਸ਼ੁੱਕਰਵਾਰ ਤੋਂ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਵੱਖ-ਵੱਖ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਸਥਿਤੀ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਲਰਟ ਮੋਡ 'ਤੇ ਹੈ ਅਤੇ ਉਨ੍ਹਾਂ ਨੇ ਨਾਗਰਿਕਾਂ ਦੀ ਸੁਰੱਖਿਆ ਲਈ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਟੀਮਾਂ ਤਾਇਨਾਤ ਕੀਤੀਆਂ ਹਨ। ਸੜਕਾਂ ਅਤੇ ਹੇਠਲੀਆਂ ਬਸਤੀਆਂ ਪਾਣੀ ਵਿਚ ਡੁੱਬ ਗਈਆਂ ਹਨ। ਇਨ੍ਹਾਂ ਇਲਾਕਿਆਂ 'ਚ ਨਿਗਰਾਨੀ ਲਈ ਨਗਰ ਨਿਗਮ ਅਤੇ ਪੁਲਸ ਵਿਭਾਗ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਕਲੈਕਟਰ ਇਲੀਆਰਾਜਾ ਟੀ. ਨੇ ਕਿਹਾ ਕਿ ਹੇਠਲੀਆਂ ਬਸਤੀਆਂ ਤੋਂ ਲੋਕਾਂ ਨੂੰ ਹਟਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਝੁੱਗੀਆਂ 'ਚ ਰਹਿਣ ਵਾਲੇ ਲੋਕਾਂ ਲਈ ਭੋਜਨ ਦੇ ਪੈਕਟ ਦੀ ਵੀ ਵਿਵਸਥਾ ਕੀਤੀ ਹੈ।
ਇਹ ਵੀ ਪੜ੍ਹੋ- ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ
ਜ਼ਿਲ੍ਹਾ ਪ੍ਰਸ਼ਾਸਨ, SDRF ਅਤੇ NDRF ਦੀਆਂ ਟੀਮਾਂ ਮੈਦਾਨ 'ਚ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਲੋਕ ਮੀਂਹ ਦੌਰਾਨ ਕਿਸੇ ਵੀ ਪਿਕਨਿਕ ਵਾਲੀ ਥਾਂ 'ਤੇ ਜਾਣ ਤੋਂ ਗੁਰੇਜ਼ ਕਰਨ। ਜਿਨ੍ਹਾਂ ਬਸਤੀਆਂ ਅਤੇ ਕਾਲੋਨੀਆਂ ਵਿਚ ਪਾਣੀ ਭਰਿਆ ਹੋਇਆ ਸੀ, ਉਨ੍ਹਾਂ ਨੂੰ ਫੂਡ ਪੈਕੇਟ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਪੁਸ਼ਿਆਮਿਤਰ ਭਾਰਗਵ ਨੇ ਮੀਂਹ ਦੇ ਮੱਦੇਨਜ਼ਰ ਸ਼ਹਿਰ ਦੇ ਨਗਰ ਨਿਗਮ ਦਫ਼ਤਰ ਵਿਖੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੁਰਾਣੀਆਂ ਥਾਵਾਂ 'ਤੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਲੋਕ ਕਿਸੇ ਵੀ ਸਥਿਤੀ ਵਿਚ ਇਨ੍ਹਾਂ ਨੰਬਰਾਂ (07312535535, 07314030100, 9329555202) 'ਤੇ ਕਾਲ ਕਰ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8