Wayanad landslide: ਮਰਨ ਵਾਲਿਆਂ ਦੀ ਗਿਣਤੀ 264 ਤੱਕ ਪਹੁੰਚੀ, 200 ਅਜੇ ਵੀ ਲਾਪਤਾ

Thursday, Aug 01, 2024 - 11:12 AM (IST)

ਵਾਇਨਾਡ- ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 264 ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਲਗਭਗ 200 ਲੋਕ ਅਜੇ ਵੀ ਲਾਪਤਾ ਹਨ।ਕੇਰਲ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਦੇ ਤੀਜੇ ਦਿਨ 1,200 ਤੋਂ ਵੱਧ ਬਚਾਅ ਅਧਿਕਾਰੀਆਂ ਨੇ ਸਵੇਰੇ ਆਪਣਾ ਕੰਮ ਸ਼ੁਰੂ ਕੀਤਾ। ਸਥਾਨਕ ਲੋਕਾਂ ਤੋਂ ਇਲਾਵਾ ਵੱਖ-ਵੱਖ ਸੈਨਾ, ਜਲ ਸੈਨਾ, ਹਵਾਈ ਸੈਨਾ, ਪਲਿਸ, ਫਾਇਰ ਫੋਰਸਿਜ਼ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਨ ਵਾਲੇ ਵਿਸ਼ਾਲ ਬਚਾਅ ਕਾਰਜ ਇਸ ਸਮੇਂ ਵਾਇਨਾਡ ਜ਼ਿਲ੍ਹੇ ਦੇ ਚਾਰ ਸਭ ਤੋਂ ਵੱਧ ਪ੍ਰਭਾਵਿਤ ਜ਼ਮੀਨ ਖਿਸਕਣ ਵਾਲੇ ਖੇਤਰਾਂ-ਚੁਰਲਪਾੜਾ, ਵੇਲਾਰੀਮਾਲਾ, ਮੁੰਡਾਕਾਇਲ ਅਤੇ ਪੋਥੁਕਾਲੂ ਵਿਚ ਜਾਰੀ ਹਨ, ਜਿਸ ਵਿਚ ਹਜ਼ਾਰਾਂ ਲੋਕ ਫਸ ਗਏ ਹਨ।

ਇਹ ਵੀ ਪੜ੍ਹੋ- Wayanad Landslide: ਹੁਣ ਤੱਕ ਕੁੱਲ 238 ਲੋਕਾਂ ਦੀ ਹੋਈ ਮੌਤ, 225 ਅਜੇ ਵੀ ਲਾਪਤਾ

ਦੱਸਣਯੋਗ ਹੈ ਕਿ ਮੰਗਲਵਾਰ ਤੜਕੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਕਈ ਲੋਕ ਲਪੇਟ ਵਿਚ ਆ ਗਏ। ਬੁੱਧਵਾਰ ਸ਼ਾਮ ਨੂੰ ਭਾਰੀ ਮੀਂਹ ਨੇ ਪੁਲ ਦੇ ਨਿਰਮਾਣ ਵਿਚ ਰੁਕਾਵਟ ਪਾਈ। 8,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਲਗਭਗ 82 ਰਾਹਤ ਕੈਂਪਾਂ ਵਿਚ ਰੱਖਿਆ ਗਿਆ ਹੈ। ਸਥਾਨਕ ਲੋਕਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਮਲਬੇ ਹੇਠ ਦੱਬੀਆਂ ਹੋਰ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਰੁੜ੍ਹ ਗਈਆਂ ਸੜਕਾਂ, ਹਾਲਾਤ ਹੋਏ ਬੱਦਤਰ, ਮੌਤ ਦੇ ਆਗੋਸ਼ 'ਚ ਸੁੱਤੇ 90 ਲੋਕ

ਮੁੱਖ ਮੰਤਰੀ ਪਿਨਾਰਈ ਵਿਜਯਨ ਪ੍ਰਭਾਵਿਤ ਇਲਾਕਿਆਂ 'ਚ ਪਹੁੰਚਣਗੇ। ਉਹ ਇਕ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ, ਜਿਸ ਵਿੱਚ ਵੱਡੇ ਪੱਧਰ 'ਤੇ ਮੁੜ ਵਸੇਬੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਅਮਲੀ ਤੌਰ 'ਤੇ ਦੋ ਪਿੰਡ ਚੂਰਲਮਾਲਾ ਅਤੇ ਮੁੰਡਾਕਾਇਲ ਪਾਣੀ ਵਿਚ ਵਹਿ ਗਏ ਹਨ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਹੁੰਚ ਰਹੇ ਹਨ। ਰਾਹੁਲ ਗਾਂਧੀ ਨੇ ਲੋਕ ਸਭਾ ਸੀਟ ਖਾਲੀ ਕਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News