ਜ਼ਮੀਨ ਖਿਸਕਣ ਕਾਰਨ ਮਲਬੇ ਹੇਠਾਂ ਦੱਬੇ 100 ਲੋਕ, 24 ਲੋਕਾਂ ਦੀ ਮੌਤ, PM ਮੋਦੀ ਨੇ ਦਿੱਤਾ ਮਦਦ ਦਾ ਭਰੋਸਾ

Tuesday, Jul 30, 2024 - 11:29 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਵਾਇਨਾਡ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੂੰ ਸੰਕਟ ਨਾਲ ਨਜਿੱਠਣ ਲਈ ਕੇਂਦਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਹਾਦਸੇ ਵਿਚ ਮਾਰੇ ਗਏ ਹਰ ਵਿਅਕਤੀ ਦੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਅਧਿਕਾਰੀਆਂ ਮੁਤਾਬਕ ਕੇਰਲ ਦੇ ਪਹਾੜੀ ਜ਼ਿਲ੍ਹੇ ਵਾਇਨਾਡ ਵਿਚ ਮੰਗਲਵਾਰ ਤੜਕੇ ਜ਼ਮੀਨ ਖਿਸਕਣ ਦੀ ਲਪੇਟ ਵਿਚ ਆਉਣ ਕਾਰਨ 3 ਬੱਚਿਆਂ ਸਮੇਤ 24 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ 100 ਲੋਕ ਦੱਬੇ ਗਏ ਹਨ।

ਇਹ ਵੀ ਪੜ੍ਹੋ- ਭਾਰੀ ਬਾਰਿਸ਼ ਨੇ ਮਚਾਈ ਤਬਾਹੀ! ਮਲਬੇ ਹੇਠਾਂ ਦੱਬੇ ਸੈਂਕੜੇ ਲੋਕ, ਪੈ ਗਈਆਂ ਭਾਜੜਾਂ

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਵਿਚ ਕਿਹਾ ਕਿ ਵਾਇਨਾਡ ਵਿਚ ਕੁਝ ਥਾਵਾਂ 'ਤੇ ਜ਼ਮੀਨ ਖਿਸਕਣ ਦੀ ਖ਼ਬਰ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਸਾਰੇ ਲੋਕਾਂ ਨਾਲ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ ਅਤੇ ਜੋ ਜ਼ਖ਼ਮੀ ਹੋਏ ਹਨ, ਮੈਂ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹੈ। ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਮੁਹਿੰਮ ਜਾਰੀ ਹੈ। ਪ੍ਰਧਾਨ ਮੰਤਰੀ ਨੇ ਲਿਖਿਆ ਕਿ ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਨਾਲ ਗੱਲ ਕੀਤੀ ਅਤੇ ਉੱਥੇ ਪੈਦਾ ਸਥਿਤੀ ਦੇ ਮੱਦੇਨਜ਼ਰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਇਹ ਵੀ ਪੜ੍ਹੋ- ਵੰਦੇ ਭਾਰਤ ਟਰੇਨ 'ਚ ਵੇਟਰ ਨੇ ਪਰੋਸ ਦਿੱਤਾ ਮਾਸਾਹਾਰੀ ਭੋਜਨ, ਬਜ਼ੁਰਗ ਮੁਸਾਫਰ ਨੇ ਮਾਰੇ ਥੱਪੜ

ਅਧਿਕਾਰਤ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਸੂਬੇ ਨਾਲ ਸਬੰਧ ਰੱਖਣ ਵਾਲੇ ਦੋ ਕੇਂਦਰੀ ਮੰਤਰੀਆਂ-ਸੁਰੇਸ਼ ਗੋਪੀ ਅਤੇ ਜਾਰਜ ਕੁਰੀਅਨ ਨਾਲ ਵੀ ਮੌਜੂਦਾ ਸਥਿਤੀ 'ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਾਇਨਾਡ ਵਿਚ ਹੋਏ ਹਾਦਸੇ ਵਿਚ ਮਾਰੇ ਗਏ ਹਰ ਵਿਅਕਤੀ ਦੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News