ਪ੍ਰਿਯੰਕਾ ਗਾਂਧੀ ਨੇ 4 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਵਾਇਨਾਡ ਸੀਟ

Saturday, Nov 23, 2024 - 05:36 PM (IST)

ਪ੍ਰਿਯੰਕਾ ਗਾਂਧੀ ਨੇ 4 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਵਾਇਨਾਡ ਸੀਟ

ਵਾਇਨਾਡ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਵਾਇਨਾਡ ਤੋਂ ਜਿੱਤ ਦਰਜ ਕੀਤੀ ਹੈ। ਉਹ 4,10,931 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਉਨ੍ਹਾਂ ਨੇ ਮਾਕਸਵਾਦੀ ਕਮਿਊਨਿਸਟ ਪਾਰਟੀ ਦੇ ਸਤਿਅਨ ਮੋਕੇਰੀ ਨੂੰ ਅਤੇ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ ਨਵਿਆ ਹਰੀਦਾਸ ਨੂੰ ਮਾਤ ਦਿੱਤੀ ਹੈ। ਵਾਇਨਾਡ ਲੋਕ ਸਭਾ ਸੀਟ ਲਈ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਈਆਂ ਸੀ। ਇਸ ਵਿਚ 16 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ। ਪ੍ਰਿਯੰਕਾ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਰੀ। ਵਾਇਨਾਡ 'ਚ ਇਸ ਵਾਰ ਕਰੀਬ 65 ਫ਼ੀਸਦੀ ਵੋਟਿੰਗ ਹੋਈ ਹੈ। ਅਪ੍ਰੈਲ ਵਿਚ ਜਦੋਂ ਰਾਹੁਲ ਗਾਂਧੀ ਇੱਥੋਂ ਚੋਣ ਲੜ ਰਹੇ ਸਨ ਤਾਂ 74 ਫ਼ੀਸਦੀ ਵੋਟਿੰਗ ਹੋਈ ਸੀ। 

PunjabKesari

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜੀ ਸੀ। ਦੋਹਾਂ ਹੀ ਸੀਟਾਂ 'ਤੇ ਰਾਹੁਲ ਨੇ ਜਿੱਤ ਹਾਸਲ ਕੀਤੀ ਸੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੇ ਲੋਕ ਸਭਾ ਵਿਚ ਰਾਏਬਰੇਲੀ ਸੀਟ ਤੋਂ ਨੁਮਾਇੰਦਗੀ ਕਰਨ ਦਾ ਫ਼ੈਸਲਾ ਕੀਤਾ। ਰਾਹੁਲ ਦੇ ਇਸ ਫ਼ੈਸਲੇ ਨਾਲ  ਖਾਲੀ ਹੋ ਗਈ, ਜਿਸ 'ਤੇ 13 ਨਵੰਬਰ ਨੂੰ ਜ਼ਿਮਨੀ ਚੋਣ ਹੋਈ ਸੀ। ਵਾਇਨਾਡ ਸੀਟ ਜਿੱਤਣ ਮਗਰੋਂ ਪ੍ਰਿਯੰਕਾ ਨੇ ਸੋਸ਼ਲ ਮੀਡੀਆ ਜ਼ਰੀਏ ਵਾਇਨਾਡ ਦੀ ਜਨਤਾ, ਪਾਰਟੀ ਵਰਕਰਾਂ ਅਤੇ ਪਰਿਵਾਰ ਦਾ ਧੰਨਵਾਦ ਕੀਤਾ ਹੈ।  ਪ੍ਰਿਯੰਕਾ ਨੇ ਆਪਣੀ ਜਿੱਤ ਦੀ ਖੁਸ਼ੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। 


author

Tanu

Content Editor

Related News