ਪੱਛਮੀ ਬੰਗਾਲ ਦੇ ਰਾਜਪਾਲ ਬੋਸ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਲਿਖੇ ''ਗੁਪਤ'' ਪੱਤਰ
Sunday, Sep 10, 2023 - 05:39 AM (IST)

ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਬ੍ਰਤਿਆ ਬਸੂ ਵੱਲੋਂ ਸੂਬੇ ’ਚ ਉੱਚ ਸਿੱਖਿਆ ਪ੍ਰਣਾਲੀ ਨੂੰ ‘ਬਰਬਾਦ’ ਕਰਨ ਅਤੇ ਯੂਨੀਵਰਸਿਟੀਆਂ ’ਚ ‘ਕਠਪੁਤਲੀ ਰਾਜ’ ਚਲਾਉਣ ਦੇ ਦੋਸ਼ ਲਾਏ ਜਾਣ ਤੋਂ ਇਕ ਦਿਨ ਬਾਅਦ ਰਾਜਪਾਲ ਸੀ. ਵੀ. ਆਨੰਦ ਬੋਸ ਨੇ ਸ਼ਨੀਵਾਰ ਅੱਧੀ ਰਾਤ ਨੂੰ ਵੱਡੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਅੱਤਵਾਦ ਦੇ ਖ਼ਾਤਮੇ ਲਈ G-20 ਦੇ ਸਮੂਹ ਆਗੂ ਹੋਏ ਇੱਕਜੁਟ, ਮਿਲ ਕੇ ਕੀਤਾ ਜਾਵੇਗਾ ਖ਼ਾਤਮਾ
ਅੱਧੀ ਰਾਤ ਨੇੜੇ ਆਉਣ ’ਤੇ ਰਾਜਭਵਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਬੋਸ ਨੇ ਦੋ ਗੁਪਤ ਸੀਲਬੰਦ ਪੱਤਰਾਂ ’ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਕ ਪੱਤਰ ਸੂਬਾ ਸਕੱਤਰੇਤ ‘ਨਬੰਨਾ’ ਲਈ ਹੈ ਅਤੇ ਦੂਜਾ ਕੇਂਦਰ ਸਰਕਾਰ ਲਈ ਹੈ। ਪੱਤਰਾਂ ਦੀ ਸਮੱਗਰੀ ਬਾਰੇ ਅਧਿਕਾਰੀ ਨੇ ਕਿਹਾ ਕਿ ਇਸ ਦਾ ਖੁਲਾਸਾ ਬਾਅਦ ’ਚ ਕੀਤਾ ਜਾਵੇਗਾ। ਉਸ ਨੇ ਸੰਕੇਤ ਦਿੱਤਾ ਕਿ ਇਹ ਵਿਸ਼ਾ ਰਾਜਪਾਲ ਅਤੇ ਸੂਬਾ ਸਰਕਾਰ ਵਿਚਕਾਰ ਹਾਲ ਹੀ ਵਿਚ ਹੋਈ ਸ਼ਬਦੀ ਜੰਗ ’ਤੇ ਆਧਾਰਿਤ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖ਼ਬਰਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਅਹਿਮ ਬਿਆਨ
ਯੂਨੀਵਰਸਿਟੀਆਂ ’ਚ ਅੰਤਰਿਮ ਵਾਈਸ-ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ ਅਤੇ ਰਾਜ ਭਵਨ ਦਰਮਿਆਨ ਚੱਲ ਰਹੀ ਸ਼ਬਦੀ ਜੰਗ ਦੇ ਪਿਛੋਕੜ ਵਿਚ, ਬਸੂ ਨੇ ਸ਼ੁੱਕਰਵਾਰ ਨੂੰ ਰਾਜਪਾਲ ’ਤੇ ਸੂਬੇ ’ਚ ਉੱਚ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8