ਅਸੀਂ ਰਾਸ਼ਟਰ ਨਿਰਮਾਣ ਲਈ ਵਿਕਾਸ ਦੇ ਕੰਮ ਕਰਦੇ ਹਾਂ, ਚੋਣਾਂ ਜਿੱਤਣ ਲਈ ਨਹੀਂ: PM ਮੋਦੀ

03/12/2024 12:30:59 PM

ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰ ਨਿਰਮਾਣ ਦੇ ਆਪਣੇ ਮਿਸ਼ਨ ਦੇ ਹਿੱਸੇ ਵਜੋਂ ਵਿਕਾਸ ਕਾਰਜ ਕਰਦੀ ਹੈ, ਨਾ ਕਿ ਚੋਣਾਂ ਜਿੱਤਣ ਲਈ। ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ 10 ਨਵੀਆਂ ਵੰਦੇ ਭਾਰਤ ਟਰੇਨਾਂ ਦੀ ਸ਼ੁਰੂਆਤ ਦੇ ਨਾਲ 85,000 ਕਰੋੜ ਰੁਪਏ ਦੇ ਰੇਲਵੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ; ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ

ਇਸ ਮੌਕੇ ਉਨ੍ਹਾਂ ਕਿਹਾ ਕਿ ਕੁਝ ਲੋਕ ਸਾਡੀਆਂ ਕੋਸ਼ਿਸ਼ਾਂ ਨੂੰ ਚੋਣਾਵੀ ਚਸ਼ਮੇ ਨਾਲ ਦੇਖਣ ਦੀ ਕੋਸ਼ਿਸ਼ ਕਰਦੇ ਹਨ। ਮੈਂ ਤੁਹਾਨੂੰ ਦੱਸ ਦੇਵਾਂ ਕਿ ਅਸੀਂ ਰਾਸ਼ਟਰ ਨਿਰਮਾਣ ਦੇ ਮਿਸ਼ਨ ਤਹਿਤ ਵਿਕਾਸ ਕਾਰਜ ਕਰਦੇ ਹਾਂ, ਨਾ ਕਿ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਲਈ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਨੂੰ ਉਹ ਦੁੱਖ ਨਾ ਝੱਲਣਾ ਪਵੇ ਜੋ ਉਨ੍ਹਾਂ ਦੀਆਂ ਪਿਛਲੀਆਂ ਪੀੜ੍ਹੀਆਂ ਨੂੰ ਝੱਲਣਾ ਪਿਆ ਸੀ। ਇਹ ਮੋਦੀ ਦੀ ਗਾਰੰਟੀ ਹੈ।

ਇਹ ਵੀ ਪੜ੍ਹੋ- ਰਾਮ ਰਹੀਮ ਵਾਪਸ ਪੁੱਜਾ ਸੁਨਾਰੀਆ ਜੇਲ੍ਹ, 50 ਦਿਨ ਦੀ ਮਿਲੀ ਸੀ ਪੈਰੋਲ

ਪ੍ਰਧਾਨ ਮੰਤਰੀ ਮੋਦੀ ਨੇ ਦਾਅਵਾ ਕੀਤਾ ਕਿ ਪਿਛਲੇ 10 ਸਾਲਾਂ 'ਚ ਉਨ੍ਹਾਂ ਦੀ ਸਰਕਾਰ ਨੇ ਰੇਲਵੇ ਦੇ ਵਿਕਾਸ 'ਤੇ ਪਹਿਲਾਂ ਨਾਲੋਂ ਲਗਭਗ 6 ਗੁਣਾ ਵੱਧ ਰਕਮ ਖਰਚ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਲ 2024 ਦੇ ਸਿਰਫ ਦੋ ਮਹੀਨਿਆਂ 'ਚ ਅਸੀਂ 11 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਮੈਂ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਰੇਲ ਪਟੜੀਆਂ 'ਤੇ ਕੀਤੀ ਸੀ, ਇਸ ਲਈ ਮੈਨੂੰ ਪਤਾ ਹੈ ਕਿ ਪਹਿਲਾਂ ਸਾਡੀ ਰੇਲਵੇ ਦੀ ਸਥਿਤੀ ਕਿੰਨੀ ਖਰਾਬ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖਰੇ ਰੇਲਵੇ ਬਜਟ ਦੀ ਵਿਵਸਥਾ ਨੂੰ ਖਤਮ ਕਰ ਇਸ ਨੂੰ ਕੇਂਦਰੀ ਬਜਟ ਵਿਚ ਸ਼ਾਮਲ ਕੀਤਾ ਹੈ ਤਾਂ ਜੋ ਸਰਕਾਰੀ ਪੈਸਾ ਰੇਲਵੇ ਦੇ ਵਿਕਾਸ ਲਈ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ 350 'ਆਸਥਾ' ਰੇਲ ਗੱਡੀਆਂ 'ਚ 4.5 ਲੱਖ ਲੋਕ ਅਯੁੱਧਿਆ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਕਿਸਾਨ ਦੇ ਘਰ ਆਈ ਵੱਡੀ ਖੁਸ਼ੀ, 3 ਸਕੇ ਭਰਾ-ਭੈਣਾਂ ਦੀ ਮਿਹਨਤ ਨੂੰ ਪਿਆ ਬੂਰ, ਇਕੱਠਿਆਂ ਮਿਲੀ ਸਰਕਾਰੀ ਨੌਕਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News