ਕਾਂਗਰਸ ਨੂੰ ਮੁਸ਼ਕਿਲ ਸਮੇਂ 'ਚ ਇਕੱਠੇ ਹੋ ਕੇ ਮੁਕਾਬਲਾ ਕਰਨਾ ਚਾਹੀਦੈ, ਰਾਜਨੀਤੀ ਨਹੀਂ : ਸ਼ਾਹ

Thursday, Apr 02, 2020 - 11:28 PM (IST)

ਨਵੀਂ ਦਿੱਲੀ — ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਗਲੋਬਲ ਆਫਤ ਨਾਲ ਦੇਸ਼ ਦੀ ਜਨਤਾ ਦੀ ਲੜਾਈ ਦੇ ਇਸ ਸਮੇਂ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ 'ਤੇ ਵੀ ਮਾੜੀ ਰਾਜਨੀਤੀ ਦੀ ਸਖਤ ਨਿੰਦਾ ਕੀਤੀ ਹੈ। ਨਾਲ ਹੀ ਇਸ ਨੂੰ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਅਮਿਤ ਸ਼ਾਹ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੋਰੋਨਾ ਵਾਇਰਸ 'ਤੇ ਜਿੱਤ ਦੀ ਲੜਾਈ 'ਚ ਭਾਰਤ ਦੇ ਇਕਜੁੱਟ ਹੋ ਕੇ ਕੀਤੀ ਕੋਸ਼ਿਸ਼ਾਂ ਦੀ ਨਾ ਸਿਰਫ ਦੇਸ਼, ਸਗੋਂ ਪੂਰੀ ਦੁਨੀਆ 'ਚ ਸ਼ਲਾਘਾ ਹੋ ਰਹੀ ਹੈ। ਇਸ ਦੇ ਉਲਟ ਕਾਂਗਰਸ ਪਾਰਟੀ ਦੇਸ਼ਵਾਸੀਆਂ ਦੀ ਲੜਾਈ ਨੂੰ ਕਮਜ਼ੋਰ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾੜੀ ਸਥਿਤੀ 'ਚ ਵੀ ਕਾਂਗਰਸ ਮਾੜੀ ਰਾਜਨੀਤੀ ਕਰਨ ਤੋਂ ਬਾਜ ਨਹੀਂ ਆ ਰਹੀ ਹੈ।

ਸ਼ਾਹ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਤੇ ਸੰਯੁਕਤ ਰਾਸ਼ਟਰ ਤੋਂ ਲੈ ਕੇ ਵਿਸ਼ਵ ਦੀ ਤਮਾਮ ਮਹਾਸ਼ਕਤੀਆਂ ਕੋਰੋਨਾ ਨੂੰ ਹਰਾਉਣ ਅਤੇ ਇਸ ਨੂੰ ਖਤਮ ਕਰਨ ਲਈ ਭਾਰਤ ਅਤੇ ਪੀ.ਐੱਮ. ਮੋਦੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੀਆਂ ਹਨ। 130 ਕਰੋੜ ਭਾਰਤ ਵਾਸੀ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਇਕਜੁੱਟ ਹਨ, ਪਰ ਕਾਂਗਰਸ ਆਪਣੀ ਘਟੀਆ ਰਾਜਨੀਤੀ ਤੋਂ ਬਾਜ ਨਹੀਂ ਆ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਕਾਂਗਰਸ ਦੀ ਪੁਰਾਣੀ ਆਦਤ ਰਹੀ ਹੈ ਕਿ ਜਦੋਂ ਵੀ ਦੇਸ਼ ਦੇ ਹਿੱਤ ਦੀ ਜਾਂ ਦੇਸ਼ ਦੀ ਇਕਜੁੱਟ ਦੀ ਗੱਲ ਆਉਂਦੀ ਹੈ ਤਾਂ ਉਸ ਨੇ ਹਮੇਸ਼ਾ ਤੋਂ ਇਕ ਵੱਖਰਾ ਰਾਹ ਫੜ੍ਹਿਆ ਹੈ ਅਤੇ ਆਪਣੇ ਸਵਾਰਥੀ ਰੁਚੀਆਂ ਨੂੰ ਪੂਰਾ ਕਰਣ ਲਈ ਉਸ ਨੇ ਹਮੇਸ਼ਾ ਹੀ ਜਨਤਾ ਨੂੰ ਗੁੰਮਰਾਹ ਕਰ ਦੇਸ਼ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਕਰਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।

ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਨੂੰ ਹਰਾਉਣ ਲਈ ਹਰ ਸੰਭਵ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀ ਇਸ ਮੁਹਿੰਮ 'ਚ ਦੇਸ਼ ਭਰ ਦੇ ਡਾਕਟਰ, ਨਰਸ, ਪੈਰਾਮੈਡੀਕਲ ਸਟਾਫ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਜਨ-ਪ੍ਰਤੀਨਿਧੀ ਅਤੇ 130 ਕਰੋੜ ਜਨਤਾ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ 'ਚ ਸਾਨੂੰ ਇਕਜੁੱਟ ਹੋ ਕੇ ਇਸ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ, ਰਾਜਨੀਤੀ ਨਹੀਂ।

ਸਾਬਕਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਹਰੇਕ ਨਾਗਰਿਕ ਦੀ ਜ਼ਿੰਦਗੀ, ਸਿਹਤ ਅਤੇ ਸੁਰੱਖਿਆ ਲਈ ਵਚਨਬੱਧ ਹੈ। ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਸਰਕਾਰ ਅਤੇ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ। ਕੇਂਦਰ ਸਰਕਾਰ ਸਾਰੇ ਸੂਬਿਆਂ ਨਾਲ ਮਿਲ ਕੇ ਇਸ ਦੇ ਮੌਜੂਦਾ ਕੋਸ਼ਿਸ਼ ਕਰ ਰਹੀ ਹੈ। ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਇਸ ਲੜਾਈ 'ਚ ਪੂਰਾ ਦੇਸ਼ ਇਕਜੁੱਟ ਹੈ। ਸਮੇਂ ਸਮੇਂ 'ਤੇ ਭਾਰਤ ਵਾਸੀਆਂ ਨੇ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਨਾਲ ਲੜਨ 'ਚ ਵਿਸ਼ਵ ਦੇ ਸਾਹਮਣੇ ਉਦਾਹਰਣ ਪੇਸ਼ ਕੀਤੀ ਹੈ। ਅੱਜ ਮੁੜ ਦੇਸ਼ਵਾਸੀ ਕੋਰੋਨਾ ਖਿਲਾਫ ਲੜਾਈ 'ਚ ਇਕਜੁੱਟ ਹੋ ਕੇ ਵਿਸ਼ਵ ਨੂੰ ਇਕ ਨਵੀਂ ਰਾਹ ਦਿਖਾ ਰਹੇ ਹਨ ਪਰ ਕਾਂਗਰਸ ਦੇਸ਼ਵਾਸੀਆਂ ਦੀ ਲੜਾਈ ਨੂੰ ਕਮਜ਼ੋਰ ਕਰਨ 'ਚ ਲੱਗੀ ਹੋਈ ਹੈ। ਅਜਿਹੀ ਰਾਜਨੀਤੀ ਨਾਲ ਕਾਂਗਰਸ ਦਾ ਭਲਾ ਨਹੀਂ ਹੋਣ ਵਾਲਾ ਹੈ।


Inder Prajapati

Content Editor

Related News