'MSP 'ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਅਸੀਂ ਚਾਹੁੰਦੇ ਹਾਂ PM ਕਿਸਾਨਾਂ ਨਾਲ ਗੱਲ ਕਰਨ': ਸਰਵਣ ਸਿੰਘ ਪੰਧੇਰ
Wednesday, Feb 14, 2024 - 09:34 AM (IST)
ਨਵੀਂ ਦਿੱਲੀ- ਇਕ ਵਾਰ ਫਿਰ ਕਿਸਾਨ ਤੇ ਸਰਕਾਰ ਆਹਮੋ-ਸਾਹਮਣੇ ਹਨ। ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਅਤੇ ਲਖੀਮਪੁਰ ਖਿਰੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਵਰਗੀਆਂ ਮੰਗਾਂ ਨੂੰ ਲੈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਆਗੂਆਂ ਨੇ 5 ਘੰਟੇ ਤੋਂ ਵੱਧ ਸਮੇਂ ਤੱਕ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਚੱਲੀ ਮੀਟਿੰਗ ਦੇ ਬੇਸਿੱਟਾ ਰਹਿਣ ਪਿੱਛੋਂ ਮੰਗਲਵਾਰ ਨੂੰ ਦਿੱਲੀ ਚੱਲੋ ਦਾ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ: Farmer Protest 2.0: ਪੈਰ 'ਚ ਵੱਜਿਆ ਗੋਲਾ, ਬਾਬਾ ਕਹਿੰਦਾ ਅੱਜ ਫ਼ਿਰ ਜਾਊਂ ਸਭ ਤੋਂ ਅੱਗੇ (ਵੀਡੀਓ)
ਉਥੇ ਹੀ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ, “ਮੀਡੀਆ ਵਿੱਚ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਸਰਕਾਰ ਕਹਿ ਰਹੀ ਹੈ ਕਿ ਐੱਮ.ਐੱਸ.ਪੀ. ਦੀ ਗਰੰਟੀ ਵਾਲਾ ਕਾਨੂੰਨ ਇੰਨੀ ਜਲਦੀ ਨਹੀਂ ਬਣਾਇਆ ਜਾ ਸਕਦਾ… ਅਸੀਂ ਸਿਰਫ਼ ਇਹੀ ਕਹਿ ਰਹੇ ਹਾਂ ਕਿ ਸਾਨੂੰ ਇਸ (ਐੱਮ.ਐੱਸ.ਪੀ.) 'ਤੇ ਕਾਨੂੰਨੀ ਗਾਰੰਟੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਅਸੀਂ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਫ਼ਸਲ ਨਾ ਵੇਚੀਏ। ਇਸ ਲਈ ਕਿਸੇ ਕਮੇਟੀ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ... ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਅੱਗੇ ਵਧ ਕੇ ਕਿਸਾਨਾਂ ਨਾਲ ਗੱਲ ਕਰਨ...ਅਤੇ ਪਿੱਛਲੇ 75 ਸਾਲਾਂ ਦੀ ਕਿਸਾਨਾਂ ਦੀ ਮੰਗ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2 ਸਾਲ ਪਹਿਲਾਂ ਹੋਏ ਅੰਦੋਲਨ ਦੌਰਾਨ ਸਾਡੀਆਂ ਮੰਗਾਂ ਮੰਨੀਆਂ ਪਰ ਹੁਣ ਉਨ੍ਹਾਂ ਨੂੰ ਲਾਗੂ ਕਰਨ ਦੀ ਬਜਾਏ ਹੋਰ ਸਮਾਂ ਮੰਗਣਾ ਅਣਉਚਿਤ ਹੈ। ''
ਇਹ ਵੀ ਪੜ੍ਹੋ: ਪੱਤਰਕਾਰ ਦੇ ਸਵਾਲ 'ਤੇ ਕਿਸਾਨ ਨੇ ਰੱਖੀ ਖਾਲਿਸਤਾਨ ਦੀ ਮੰਗ, ਟਵਿਟਰ 'ਤੇ ਟਰੈਂਡ ਹੋਣ ਲੱਗੀ ਵੀਡੀਓ
ਦੱਸ ਦਈਏ ਕਿ ਕਿਸਾਨਾਂ ਦੇ 'ਦਿੱਲੀ ਚਲੋ' ਰੋਸ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ 'ਚ ਮੋਬਾਈਲ ਇੰਟਰਨੈੱਟ ਅਤੇ ਬਲਕ ਐੱਸ.ਐੱਮ.ਐੱਸ. ਸੇਵਾਵਾਂ 'ਤੇ ਪਾਬੰਦੀ ਦੋ ਦਿਨ ਵਧਾ ਕੇ 15 ਫਰਵਰੀ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪੁਲਸ ਨਾਲ ਝੜਪਾਂ ਤੋਂ ਬਾਅਦ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰਿਆਣਾ ਸਰਹੱਦ ਨੇੜੇ ਸਥਿਤ ਹਸਪਤਾਲਾਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਸੂਬਾ ਸਰਕਾਰ ਨੇ ਹਰਿਆਣਾ ਸਰਕਾਰ ਤੋਂ ਕਿਸਾਨਾਂ 'ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਨਾ ਸੁੱਟਣ ਦੀ ਵੀ ਮੰਗ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।