ਅਸੀਂ PM ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਕੋਈ ਝਗੜਾ ਨਹੀਂ ਚਾਹੁੰਦੇ: CM ਕੇਜਰੀਵਾਲ

03/21/2023 5:40:59 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਗ੍ਰਹਿ ਮੰਤਰਾਲਾ ਵਲੋਂ ਮਨਜ਼ੂਰੀ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦਾ ਸਮਰਥਨ ਕਰਦੇ ਹਨ, ਤਾਂ ਉਹ ਵੀ ਅਜਿਹਾ ਹੀ ਕਰਨਗੇ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਟਕਰਾਅ ਨਹੀਂ ਹੁੰਦਾ, ਤਾਂ ਦਿੱਲੀ ਵਿਚ 10 ਗੁਣਾ ਵਿਕਾਸ ਹੋਇਆ ਹੁੰਦਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੰਮ ਕਰਨਾ ਚਾਹੁੰਦੀ ਹੈ, ਟਕਰਾਅ ਨਹੀਂ। ਟਕਰਾਅ ਨਾਲ ਕਿਸੇ ਦਾ ਭਲਾ ਨਹੀਂ ਹੁੰਦਾ। ਅਸੀਂ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਅਸੀਂ ਕੋਈ ਝਗੜਾ ਨਹੀਂ ਚਾਹੁੰਦੇ।

ਇਹ ਵੀ ਪੜ੍ਹੋ- '75 ਸਾਲ ਦੇ ਇਤਿਹਾਸ 'ਚ ਪਹਿਲੀ ਵਾਰ ਰੋਕਿਆ ਗਿਆ ਦਿੱਲੀ ਦਾ ਬਜਟ', ਕੇਜਰੀਵਾਲ ਨੇ PM ਨੂੰ ਲਿਖੀ ਚਿੱਠੀ

ਕੇਜਰੀਵਾਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਿੱਲੀ ਜਿੱਤਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਸ਼ਹਿਰ ਦੇ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਇਹ ਮੇਰਾ ਉਸ ਲਈ ਮੰਤਰ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਵੱਡੇ ਭਰਾ ਹੋ ਅਤੇ ਮੈਂ ਛੋਟਾ ਭਰਾ। ਜੇਕਰ ਤੁਸੀਂ ਮੇਰਾ ਸਮਰਥਨ ਕਰਦੇ ਹੋ, ਤਾਂ ਮੇਰੇ ਵਲੋਂ ਵੀ ਅਜਿਹਾ ਹੀ ਕੀਤਾ ਜਾਵੇਗਾ। ਜੇਕਰ ਤੁਸੀਂ ਛੋਟੇ ਭਰਾ ਦਾ ਦਿਲ ਜਿੱਤਣਾ ਚਾਹੁੰਦੇ ਹਨ ਤਾਂ ਉਸ ਨਾਲ ਪਿਆਰ ਕਰੋ। ਉਨ੍ਹਾਂ ਕਿਹਾ ਕਿ ਬਜਟ ਅੱਜ ਪੇਸ਼ ਕੀਤਾ ਜਾਣਾ ਸੀ। ਕੇਂਦਰ ਨੇ ਇਸ ਨੂੰ ਰੋਕ ਦਿੱਤਾ। ਅਸੀਂ ਬਜਟ ਵਿਚ ਕੋਈ ਬਦਲਾਅ ਕੀਤੇ ਬਿਨਾਂ ਗ੍ਰਹਿ ਮੰਤਰਾਲਾ ਦੇ ਸਵਾਲ ਦਾ ਜਵਾਬ ਦਿੱਤਾ ਅਤੇ ਉਨ੍ਹਾਂ ਨੇ ਹੁਣ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਚਾਹੁੰਦੇ ਸਨ ਕਿ ਮੈਂ ਝੁੱਕ ਜਾਵਾਂ। ਇਹ ਉਨ੍ਹਾਂ ਦਾ ਹੰਕਾਹ ਹੈ ਅਤੇ ਕੁਝ ਨਹੀਂ।

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮੁੜ ਮਿਲੀ ਧਮਕੀ, ਮੰਗੀ ਗਈ 10 ਕਰੋੜ ਦੀ ਫਿਰੌਤੀ

Tanu

This news is Content Editor Tanu