ਅੱਤਵਾਦੀਆਂ ਨੂੰ ਪਾਕਿਸਤਾਨ ’ਚ ਦਾਖਲ ਹੋ ਕੇ ਮਾਰਾਂਗੇ : ਰਾਜਨਾਥ ਸਿੰਘ

Saturday, Apr 06, 2024 - 12:48 PM (IST)

ਨਵੀਂ ਦਿੱਲੀ, (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਅੱਤਵਾਦੀ ਭਾਰਤ ’ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ ਜਾਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ ਤਾਂ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਜੇਕਰ ਉਹ ਪਾਕਿਸਤਾਨ ਭੱਜ ਜਾਂਦੇ ਹਨ ਤਾਂ ਭਾਰਤ ਅੱਤਵਾਦੀਆਂ ਨੂੰ ਪਾਕਿਸਤਾਨ ’ਚ ਦਾਖਲ ਹੋ ਕੇ ਮਾਰੇਗਾ।

ਰਾਜਨਾਥ ਸਿੰਘ ਬ੍ਰਿਟਿਸ਼ ਅਖਬਾਰ ‘ਦਿ ਗਾਰਜੀਅਨ’ ’ਚ ਛਪੀ ਇਕ ਖਬਰ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਖੁਫੀਆ ਏਜੰਸੀਆਂ ਨੇ ਰਾਸ਼ਟਰੀ ਸੁਰੱਖਿਆ ਤਹਿਤ 2019 ਤੋਂ ਬਾਅਦ ਪਾਕਿਸਤਾਨ ’ਚ ਅੱਤਵਾਦੀਆਂ ਨੂੰ ਮਾਰਿਆ ਹੈ। ਰਾਜਨਾਥ ਨੇ ਕਿਹਾ, ‘ਕੋਈ ਵੀ ਅੱਤਵਾਦੀ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਅਸੀਂ ਇਸ ਦਾ ਮੂੰਹਤੋੜ ਜਵਾਬ ਦੇਵਾਂਗੇ।’ ਉਨ੍ਹਾਂ ਕਿਹਾ ਕਿ ਜੇਕਰ ਉਹ ਪਾਕਿਸਤਾਨ ਭੱਜ ਜਾਵੇਗਾ ਤਾਂ ਅਸੀਂ ਪਾਕਿਸਤਾਨ ਵਿਚ ਦਾਖਲ ਹੋ ਕੇ ਉਸ ਨੂੰ ਮਾਰਾਂਗੇ । 

ਉਨ੍ਹਾਂ ਕਿਹਾ ਕਿ ਭਾਰਤ ਕੋਲ ਸਰਹੱਦ ਪਾਰ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਾਕਤ ਹੈ ਅਤੇ ਪਾਕਿਸਤਾਨ ਨੇ ਇਸ ਨੂੰ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਜ਼ਾ ਟਿੱਪਣੀਆਂ ਦਾ ਸਮਰਥਨ ਕੀਤਾ ਕਿ ਭਾਰਤ ਮੂਕ ਦਰਸ਼ਕ ਨਹੀਂ ਬਣੇਗਾ। ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਹਮੇਸ਼ਾ ਆਪਣੇ ਗੁਆਂਢੀਆਂ ਨਾਲ ਚੰਗੇ ਸਬੰਧ ਬਣਾਏ ਰੱਖਣਾ ਚਾਹੁੰਦਾ ਹੈ।


Rakesh

Content Editor

Related News