BJP ਦਿੱਲੀ ’ਚ ਸਮੇਂ ’ਤੇ MCD ਚੋਣਾਂ ਕਰਵਾ ਜਿੱਤ ਕੇ ਵਿਖਾਵੇ, ਸਿਆਸਤ ਕਰਨਾ ਛੱਡ ਦੇਵਾਂਗੇ: ਕੇਜਰੀਵਾਲ

Wednesday, Mar 23, 2022 - 01:47 PM (IST)

BJP ਦਿੱਲੀ ’ਚ ਸਮੇਂ ’ਤੇ MCD ਚੋਣਾਂ ਕਰਵਾ ਜਿੱਤ ਕੇ ਵਿਖਾਵੇ, ਸਿਆਸਤ ਕਰਨਾ ਛੱਡ ਦੇਵਾਂਗੇ: ਕੇਜਰੀਵਾਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਉਹ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ। ਕਮਾਲ ਹੈ। ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਇਕ ਛੋਟੀ ਜਿਹੀ ਆਮ ਆਦਮੀ ਪਾਰਟੀ ਤੋਂ ਡਰ ਗਈ ਹੈ? ਹਿੰਮਤ ਹੈ ਤਾਂ ਐੱਮ. ਸੀ. ਡੀ. ਦੀਆਂ ਚੋਣਾਂ ਸਮੇਂ ’ਤੇ ਕਰਵਾ ਕੇ ਵਿਖਾਓ। ਮੈਂ ਭਾਜਪਾ ਨੂੰ ਸਮੇਂ ’ਤੇ ਐੱਮ. ਸੀ. ਡੀ. ਚੋਣਾਂ ਕਰਾਉਣ ਦੀ ਚੁਣੌਤੀ ਦਿੰਦਾ ਹਾਂ। 

ਇਹ ਵੀ ਪੜ੍ਹੋ: ਕੇਜਰੀਵਾਲ ਦਾ ਵੱਡਾ ਐਲਾਨ- ਬੱਚਿਆਂ ਨੂੰ ਫ਼ੌਜ ਲਈ ਤਿਆਰ ਕਰੇਗਾ, ‘ਸ਼ਹੀਦ ਭਗਤ ਸਿੰਘ ਸਕੂਲ’

PunjabKesari

ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਅਸੀਂ ਸਿਆਸਤ ਛੱਡ ਦੇਵਾਂਗੇ ਜੇਕਰ ਭਾਜਪਾ ਐੱਮ. ਸੀ. ਡੀ. ਚੋਣਾਂ ਸਮੇਂ ’ਤੇ ਕਰਾਉਂਦੀ ਹੈ ਅਤੇ ਉਨ੍ਹਾਂ ਨੂੰ ਜਿੱਤ ਲੈਂਦੀ ਹੈ। ਦਰਅਸਲ ਕੇਜਰੀਵਾਲ ਦਾ ਇਹ ਬਿਆਨ ਕੇਂਦਰੀ ਕੈਬਨਿਟ ਵਲੋਂ ਮੰਗਲਵਾਰ ਨੂੰ ਦਿੱਲੀ ’ਚ ਤਿੰਨ ਨਗਰ ਨਿਗਮਾਂ- ਉੱਤਰੀ, ਪੂਰਬੀ ਅਤੇ ਦੱਖਣੀ ਨੂੰ ਇਕਜੁੱਟ ਕਰਨ ਲਈ ਇਕ ਬਿੱਲ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਆਇਆ ਹੈ। 

ਇਹ ਵੀ ਪੜ੍ਹੋ: PM ਮੋਦੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਉਨ੍ਹਾਂ ਦਾ ਜਜ਼ਬਾ ਪ੍ਰੇਰਿਤ ਕਰਦਾ ਰਹੇਗਾ

PunjabKesari

ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ‘‘ਭਾਜਪਾ ਦਾ ਦਿੱਲੀ ਨਗਰ ਨਿਗਮ ਚੋਣਾਂ ਟਾਲਣਾ ਸ਼ਹੀਦਾਂ ਦਾ ਅਪਮਾਨ ਹੈ, ਜਿਨ੍ਹਾਂ ਨੇ ਅੰਗੇਰਜ਼ਾਂ ਨੂੰ ਦੇਸ਼ ’ਚੋਂ ਦੌੜਾ ਕੇ ਦੇਸ਼ ’ਚ ਜਨਤੰਤਰ ਸਥਾਪਤ ਕਰਨ ਲਈ ਕੁਰਬਾਨੀਆਂ ਦਿੱਤੀਆਂ ਸਨ। ਅੱਜ ਇਹ ਹਾਰ ਦੇ ਡਰ ਨਾਲ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਟਾਲ ਰਹੇ ਹਨ, ਕੱਲ ਇਹ ਸੂਬਿਆਂ ਅਤੇ ਦੇਸ਼ ਦੀਆਂ ਚੋਣਾਂ ਟਾਲ ਦੇਣਗੇ। 

ਇਹ ਵੀ ਪੜ੍ਹੋ- Novavax ਦੀ ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਬੱਚਿਆਂ ਨੂੰ ਲੱਗੇਗਾ ਇਹ ਟੀਕਾ

ਨੋਟ- ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News