ਜੰਮੂ-ਕਸ਼ਮੀਰ ’ਚ ਪਾਕਿਸਤਾਨ ਦੇ ਏਜੰਡੇ ਨੂੰ ਲਾਗੂ ਨਹੀਂ ਹੋਣ ਦੇਵਾਂਗੇ : PM ਮੋਦੀ

Friday, Sep 20, 2024 - 11:15 AM (IST)

ਸ਼੍ਰੀਨਗਰ/ਜੰਮੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ-ਨੈਸ਼ਨਲ ਕਾਨਫਰੰਸ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਾਇਆ ਕਿ ਇਹ ਗੱਠਜੋੜ ਅੱਤਵਾਦ ਦੇ ਆਕਾ ਪਾਕਿਸਤਾਨ ਦੇ ਉਸੇ ਏਜੰਡੇ ਨੂੰ ਜੰਮੂ-ਕਸ਼ਮੀਰ ’ਚ ਲਾਗੂ ਕਰਨਾ ਚਾਹੁੰਦਾ ਹੈ, ਜਿਸ ਨੇ ਇੱਥੇ ਕਈ ਪੀੜ੍ਹੀਆਂ ਬਰਬਾਦ ਕੀਤੀਆਂ ਅਤੇ ਖੂਨ ਵਹਾਇਆ।

ਆਰਟੀਕਲ-370 ’ਤੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੀ ਕਥਿਤ ਟਿੱਪਣੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਹ ਜੰਮੂ-ਕਸ਼ਮੀਰ ’ਚ ਪਾਕਿਸਤਾਨ ਦੇ ਏਜੰਡੇ ਨੂੰ ਲਾਗੂ ਨਹੀਂ ਹੋਣ ਦੇਣਗੇ ਅਤੇ ਦੁਨੀਆ ਦੀ ਕੋਈ ਤਾਕਤ ਜੰਮੂ-ਕਸ਼ਮੀਰ ’ਚ ਆਰਟੀਕਲ-370 ਦੀ ਵਾਪਸੀ ਨਹੀਂ ਕਰਾ ਸਕਦੀ। ਮੋਦੀ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦੇ ਬੇਸ ਕੈਂਪ ਕਟੜਾ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਭਾਜਪਾ ਉਮੀਦਵਾਰਾਂ ਦੇ ਸਮਰਥਨ ’ਚ ਆਯੋਜਿਤ ਇਕ ਰੈਲੀ ਨੂੰ ਸੰਬੋਧਨ ਕੀਤਾ। ਦੋਵਾਂ ਹੀ ਚੋਣ ਰੈਲੀਆਂ ’ਚ ਪ੍ਰਧਾਨ ਮੰਤਰੀ ਨੇ ਇਸ ਪੁਰਾਣੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੰਮੂ-ਕਸ਼ਮੀਰ ਫਿਰ ਤੋਂ ਸੂਬਾ ਬਣੇਗਾ ਅਤੇ ਭਾਜਪਾ ਹੀ ਇਸ ਵਚਨਬੱਧਤਾ ਨੂੰ ਪੂਰਾ ਕਰੇਗੀ।


Tanu

Content Editor

Related News