ਦਿੱਲੀ ''ਚ ਜ਼ਹਿਰੀਲੇ ਪਾਣੀ ਨਾਲ ਲੋਕਾਂ ਨੂੰ ਨਹੀਂ ਮਰਨ ਦੇਵਾਂਗੇ: ਅਰਵਿੰਦ ਕੇਜਰੀਵਾਲ

Tuesday, Jan 28, 2025 - 05:23 PM (IST)

ਦਿੱਲੀ ''ਚ ਜ਼ਹਿਰੀਲੇ ਪਾਣੀ ਨਾਲ ਲੋਕਾਂ ਨੂੰ ਨਹੀਂ ਮਰਨ ਦੇਵਾਂਗੇ: ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਤੋਂ ਨਹੀਂ ਡਰਦੇ ਅਤੇ ਦਿੱਲੀ ਵਿਚ ਗੰਦੇ ਅਤੇ ਜ਼ਹਿਰੀਲੇ ਪਾਣੀ ਕਾਰਨ ਲੋਕਾਂ ਨੂੰ ਮਰਨ ਨਹੀਂ ਦੇਣਗੇ। ਕੇਜਰੀਵਾਲ ਨੇ ਭਾਰਤੀ ਜਨਤਾ ਪਾਣੀ (ਭਾਜਪਾ) ਸ਼ਾਸਿਤ ਹਰਿਆਣਾ 'ਤੇ ਯਮੁਨਾ ਨਦੀ ਵਿਚ ਜ਼ਹਿਰ ਮਿਲਾਉਣ ਦਾ ਦੋਸ਼ ਲਗਾਇਆ ਹੈ। ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਦਿੱਲੀ ਜਲ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਸੋਮਵਾਰ ਨੂੰ ਇੱਕ ਪੱਤਰ ਵਿੱਚ ਪੁਸ਼ਟੀ ਕੀਤੀ ਹੈ ਕਿ ਗੁਆਂਢੀ ਰਾਜ ਤੋਂ ਸਪਲਾਈ ਕੀਤੇ ਜਾ ਰਹੇ ਪਾਣੀ ਵਿੱਚ ਅਮੋਨੀਆ ਨਾਮਕ "ਜ਼ਹਿਰ" ਮਿਲਾਇਆ ਗਿਆ ਹੈ।

ਇਹ ਵੀ ਪੜ੍ਹੋ - ਨਾ ਆਓ ਅਯੁੱਧਿਆ..., ਜਾਣੋ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਕਿਉਂ ਕੀਤੀ ਅਜਿਹੀ ਅਪੀਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੇਜਰੀਵਾਲ ਦੇ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧ ਵਿੱਚ ਸ਼ਾਮ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਸੈਣੀ 'ਤੇ ਪਲਟਵਾਰ ਕਰਦੇ ਹੋਏ 'ਆਪ' ਮੁਖੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ - ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

ਕੇਜਰੀਵਾਲ ਨੇ ਕਿਹਾ ਕਿ ਇਹ ਇਕ ਪਾਪ ਹੈ। ਤੁਹਾਨੂੰ ਲੋਕਾਂ ਦੇ ਸਰਾਪ ਦਾ ਸਾਹਮਣਾ ਕਰਨਾ ਪਵੇਗਾ। ਉਹ ਮੇਰੇ ਖ਼ਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਹਨ। ਉਹਨਾਂ ਨੇ ਮੈਨੂੰ ਜੇਲ੍ਹ ਭੇਜਿਆ, ਕੀ ਉਹ ਹੁਣ ਮੈਨੂੰ ਫ਼ਾਂਸੀ 'ਤੇ ਚੜ੍ਹਾ ਦੇਣਗੇ? ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਨੂੰ ਜ਼ਹਿਰੀਲਾ ਪਾਣੀ ਪੀ ਕੇ ਮਰਨ ਨਹੀਂ ਦੇਣਗੇ। ਉਹਨਾਂ ਕਿਹਾ ਕਿ ਭਾਜਪਾ ਨੂੰ ਆਪਣੀ ਗੰਦੀ ਰਾਜਨੀਤੀ ਤੋਂ ਬਾਜ਼ ਆ ਜਾਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਯਮੁਨਾ ਵਿਚ ਸਾਫ਼ ਪਾਣੀ ਛੱਡਣਾ ਚਾਹੀਦਾ ਹੈ।

ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News