ਹਿੰਸਾ ਫੈਲਾਉਣ ਵਾਲਿਆਂ ਦੀ ਸੰਪਤੀ ਕੀਤੀ ਜਾਵੇਗੀ ਜ਼ਬਤ : ਸੀ.ਐੱਮ. ਯੋਗੀ

12/19/2019 8:26:32 PM

ਲਖਨਊ — ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੀ ਹਿੰਸਾ 'ਤੇ ਕਿਹਾ ਕਿ ਲੋਕਤੰਤਰ 'ਚ ਹਰ ਕਿਸੇ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਹਿੰਸਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਵਿਰੋਧੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਵਿਰੋਧੀ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ ਇਸ ਲਈ ਉਹ ਅਫਵਾਹ ਫੈਲਾਉਣ ਦਾ ਕੰਮ ਕਰ ਰਹੇ ਹਨ। ਯੋਗੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਸ ਕਾਨੂੰਨ ਨਾਲ ਕਿਸੇ ਵੀ ਜਾਤੀ ਜਾਂ ਮਜ਼ਹਬ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਪਰ ਫਿਰ ਵੀ ਹਿੰਸਾ ਫੈਲਾਈ ਜਾ ਰਹੀ ਹੈ।
ਯੋਗੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਨਤਕ ਸੰਪਤੀ ਦਾ ਨੁਕਸਾਨ ਕੀਤਾ ਹੈ ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਨੁਕਸਾਨ ਨੂੰ ਪੂਰਾ ਕੀਤਾ ਜਾਵੇਗਾ। ਲੋਕਤੰਤਰ 'ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ। ਦੱਸਣਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕਰਦੇ ਹੋਏ ਹਸਨਗੰਜ ਅਤੇ ਮਦੇਯਗੰਜ 'ਚ ਪੁਲਸ ਚੌਕੀਆਂ ਨੂੰ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਬੱਸ, ਕਾਰ, ਤੇ ਦੋਪਹੀਆ ਵਾਹਨਾਂ ਨੂੰ ਅੱਗ ਲਗਾ ਦਿੱਤੀ। ਯੋਗੀ ਨੇ ਕਿਹਾ ਕਿ ਕਿਸੇ ਵੀ ਹਿੰਸਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ, ਵੱਡੀ ਕਾਰਵਾਈ ਕੀਤੀ ਜਾਵੇਗੀ।


Inder Prajapati

Content Editor

Related News