ਜੰਮੂ-ਕਸ਼ਮੀਰ ''ਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
Tuesday, Jul 02, 2024 - 03:11 PM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਨੇ ਦੱਸਿਆ ਕਿ ਕੁਪਵਾੜਾ ਪੁਲਸ ਤੋਂ ਮਿਲੀ ਖਾਸ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਦਸਤਿਆਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਦਰਦਪੋਰਾ ਕ੍ਰਾਲਪੋਰਾ ਦੇ ਨਾਂਗਰੀ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਦੱਸਿਆ ਕਿ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦਾ ਭੰਡਾਰ ਬਰਾਮਦ ਕੀਤਾ ਗਿਆ ਹੈ। ਬਰਾਮਦ ਕੀਤੇ ਹਥਿਆਰਾਂ ਵਿੱਚ ਅੱਠ ਏ.ਕੇ ਮੈਗਜ਼ੀਨ, 445 ਕਾਰਤੂਸ, ਇਕ ਪਿਸਤੌਲ, ਤਿੰਨ ਪਿਸਤੌਲ ਮੈਗਜ਼ੀਨ, ਪਿਸਤੌਲ ਦੇ 13 ਕਾਰਤੂਸ ਅਤੇ ਇਕ ਹੈਂਡ ਗਰਨੇਡ ਸ਼ਾਮਲ ਹੈ।