ਮਣੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ''ਚ ਹਥਿਆਰਾਂ ਦਾ ਜਖੀਰਾ ਬਰਾਮਦ

Thursday, Aug 29, 2024 - 11:04 AM (IST)

ਮਣੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ''ਚ ਹਥਿਆਰਾਂ ਦਾ ਜਖੀਰਾ ਬਰਾਮਦ

ਇੰਫਾਲ- ਮਣੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ਦੇ ਸੇਕਤਾ ਅਵਾਂਗ ਲੇਈਕਾਈ ਇਲਾਕੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ-ਬਾਰੂਦ ਦਾ ਜਖੀਰਾ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਬਿਆਨ 'ਚ ਦਿੱਤੀ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਇੰਸਾਸ ਰਾਈਫਲਾਂ, ਦੋ ਏ.ਕੇ.-56 ਰਾਈਫਲਾਂ, ਮੈਗਜ਼ੀਨ, ਗੋਲਾ ਬਾਰੂਦ ਅਤੇ ਫੌਜੀ ਵਰਦੀਆਂ ਅਤੇ ਕਈ ਹੋਰ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕੁਝ ਬੰਦੂਕਧਾਰੀਆਂ ਵੱਲੋਂ ਇੰਫਾਲ ਪੱਛਮੀ ਜ਼ਿਲ੍ਹੇ ਦੇ ਲੇਇਕੀਨਥਾਬੀ ਇਲਾਕੇ 'ਚ ਪੁਲਸ ਮੁਲਾਜ਼ਮਾਂ 'ਤੇ ਤਿੰਨ ਰਾਈਫਲਾਂ ਅਤੇ ਗੋਲਾ ਬਾਰੂਦ ਖੋਹਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਪੁਲਸ ਦੇ ਬਿਆਨ ਵਿਚ ਕਿਹਾ ਗਿਆ ਕਿ ਇਸ ਵਾਰਦਾਤ ਦੇ ਸਬੰਧ ਵਿਚ 4 ਪੁਲਸ ਮੁਲਾਜ਼ਮਾਂ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਦਿਨ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਵਿਚ ਦੱਸਿਆ ਗਿਆ ਕਿ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਮਣੀਪੁਰ ਦੇ ਪਹਾੜੀ ਅਤੇ ਘਾਟੀ ਜ਼ਿਲ੍ਹਿਆਂ ਦੇ ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ ਅਤੇ ਕਾਕਚਿੰਗ ਦੇ ਵਾਬਾਗਈ ਨੇਤੇਖੋਂਗ ਤੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ।

ਬਿਆਨ 'ਚ ਕਿਹਾ ਗਿਆ ਹੈ ਕਿ ਸਰਚ ਮੁਹਿੰਮ ਦੌਰਾਨ 5 ਬੰਦੂਕਾਂ, 10 ਗ੍ਰੇਨੇਡ, ਇਕ ਬੁਲੇਟਪਰੂਫ ਜੈਕੇਟ ਅਤੇ ਇਕ ਵਾਇਰਲੈੱਸ ਸੈੱਟ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਮਣੀਪੁਰ ਵਿਚ ਪਿਛਲੇ ਸਾਲ ਮਈ ਮਹੀਨੇ ਤੋਂ ਇੰਫਾਲ ਘਾਟੀ ਵਿਚ ਰਹਿਣ ਵਾਲੇ ਮੇਇਤੀ ਭਾਈਚਾਰੇ ਅਤੇ ਪਹਾੜੀ ਹਿੱਸੇ ਵਿਚ ਰਹਿਣ ਵਾਲੇਕੁਕੀ ਭਾਈਚਾਰੇ ਦੇ ਲੋਕਾਂ ਵਿਚਾਲੇ ਹੋਈ ਹਿੰਸਾ ਵਿਚ 200 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।


author

Tanu

Content Editor

Related News