‘ਕਾਲਾ ਕੋਟ ਪਹਿਨ ਲੈਣ ਨਾਲ ਤੁਹਾਡੀ ਜ਼ਿੰਦਗੀ ਕੀਮਤੀ ਨਹੀਂ ਹੋ ਜਾਂਦੀ’ : ਸੁਪਰੀਮ ਕੋਰਟ
Tuesday, Sep 14, 2021 - 12:44 PM (IST)
ਨਵੀਂ ਦਿੱਲੀ- ਜੇਕਰ ਤੁਸੀਂ ਕਾਲਾ ਕੋਟ ਪਹਿਨਿਆ ਹੈ ਤਾਂ ਇਸ ਦਾ ਇਹ ਮਤਲਬ ਨਹੀਂ ਹੈ ਕਿ ਤੁਹਾਡੀ ਜ਼ਿੰਦਗੀ ਜ਼ਿਆਦਾ ਕੀਮਤੀ ਹੈ। ਸੁਪਰੀਮ ਕੋਰਟ ਨੇ ਇਹ ਮਹੱਤਵਪੂਰਨ ਟਿੱਪਣੀ 60 ਸਾਲ ਦੀ ਉਮਰ ਤੋਂ ਪਹਿਲਾਂ ਕੋਰੋਨਾ ਜਾਂ ਹੋਰ ਕਾਰਨਾਂ ਕਾਰਨ ਮਰਨ ਵਾਲੇ ਵਕੀਲਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੰਬੰਧੀ ਜਨਹਿੱਤ ਪਟੀਸ਼ਨ ਖਾਰਜ ਕਰਦੇ ਹੋਏ ਮੰਗਲਵਾਰ ਨੂੰ ਕੀਤੀ। ਜੱਜ ਡੀ.ਵਾਈ. ਚੰਦਰਚੂੜ, ਜੱਜ ਵਿਕਰਮ ਨਾਥ ਅਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਵਕੀਲ ਪ੍ਰਦੀਪ ਕੁਮਾਰ ਯਾਦਵ ਦੀ ਪਟੀਸ਼ਨ ਖਾਰਜ ਕਰਦੇ ਹੋਏ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਉਨ੍ਹਾਂ ’ਤੇ ਲਗਾਇਆਅਤੇ ਕਿਹਾ ਕਿ ਇਹ ਪਟੀਸ਼ਨ ‘ਪਬਲਿਕ ਇੰਟਰੈਸਟ ਲਿਟੀਗੇਸ਼ਨ’ (ਜਨਹਿੱਤ ਪਟੀਸ਼ਨ) ਨਹੀਂ ਸਗੋਂ ‘ਪਬਲੀਸਿਟੀ ਇੰਟਰੈਸਟ ਲਿਟੀਗੇਸ਼ਨ’ ਹੈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ: ਤੇਜ਼ ਬੁਖ਼ਾਰ ਅਤੇ ਦਸਤ ਦੀ ਸਮੱਸਿਆ ਕਾਰਨ ਵਿਗੜੀ 130 ਬੱਚਿਆਂ ਦੀ ਹਾਲਤ
ਜੱਜ ਚੰਦਰਚੂੜ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਵਕੀਲ ਆਪਣੀ ਬਰਾਦਰੀ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਪਟੀਸ਼ਨ ਦਾਇਰ ਕਰਦੇ ਹਨ ਅਤੇ ਜੱਜ ਇਸ ਨੂੰ ਮਨਜ਼ੂਰ ਕਰ ਲੈਣਗੇ। ਉਨ੍ਹਾਂ ਕਿਹਾ,‘‘ਅਣਗਿਣਤ ਲੋਕ ਮਰਦੇ ਹਨ ਅਤੇ ਤੁਸੀਂ ਅਪਵਾਦ ਨਹੀਂ ਹੋ ਸਕਦੇ। ਜੇਕਰ ਤੁਸੀਂ ਕਾਲੇ ਕੋਟ ’ਚ ਹੋ ਤਾਂ ਇਸ ਦਾ ਮਤਲਬ ਇਹ ਨਹੀਂ ਹੁੰਦਾ ਕਿ ਤੁਹਾਡੀ ਜ਼ਿੰਦਗੀ ਬਹੁਤ ਕੀਮਤੀ ਹੈ।’’ ਅਦਾਲਤ ਦਾ ਰੁਖ ਦੇਖ ਕੇ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈਣ ਦੀ ਮਨਜ਼ੂਰੀ ਮੰਗੀ ਪਰ ਜੱਜ ਚੰਦਰਚੂੜ ਨੇ ਇਸ ਦੀ ਮਨਜ਼ੂਰੀ ਨਹੀਂ ਕੀਤੀ ਅਤੇ ਪਟੀਸ਼ਨ ਖਾਰਜ ਕਰ ਦਿੱਤੀ। ਨਾਲ ਹੀ ਕਿਹਾ ਕਿ ਪਟੀਸ਼ਨ ’ਚ ਇਕ ਵੀ ਆਧਾਰ ਪ੍ਰਾਸੰਗਿਕ ਨਹੀਂ ਹੈ। ਅਦਾਲਤ ਨੇ ਪਟੀਸ਼ਨਕਰਤਾ ’ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ। ਬੈਂਚ ਨੇ ਸਪੱਸ਼ਟ ਕੀਤਾ ਕਿ ਕੋਰੋਨਾ ਕਾਰਨ ਮਰੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਰਾਸ਼ੀ ਦੇ ਸੰਬੰਧ ’ਚ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣਾ ਫ਼ੈਸਲਾ ਦਿੱਤਾ ਹੋਇਆ ਹੈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਮਕਾਨ ’ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਸੜ ਕੇ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ