ਮਾਸਕ ਨਹੀਂ ਪਹਿਨਿਆ ਤਾਂ ਹੁਣ ਲੱਗੇਗਾ 500 ਰੁਪਏ ਦਾ ਜੁਰਮਾਨਾ

07/13/2020 6:06:26 PM

ਅਹਿਮਦਾਬਾਦ (ਭਾਸ਼ਾ)— ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ਵਾਲੇ ਨੂੰ 500 ਰੁਪਏ ਜੁਰਮਾਨਾ ਭਰਨਾ ਹੋਵੇਗਾ। ਸ਼ਹਿਰ ਦੇ ਅਧਿਕਾਰੀ ਨੇ ਜੁਰਮਾਨੇ ਨੂੰ ਸੋਮਵਾਰ ਯਾਨੀ ਕਿ ਅੱਜ ਵਧਾ ਦਿੱਤਾ ਹੈ, ਜੋ ਕਿ ਪਹਿਲਾਂ 200 ਰੁਪਏ ਸੀ। ਵਧੀਕ ਸਕੱਤਰ ਰਾਜੀਵ ਗੁਪਤਾ ਨੇ ਦੱਸਿਆ ਕਿ ਪਾਨ ਵਿਕ੍ਰੇਤਾ ਦਾ ਕੋਈ ਗਾਹਕ ਜੇਕਰ ਦੁਕਾਨ ਨੇੜੇ ਖੁੱਲ੍ਹੀ ਥਾਂ ’ਤੇ ਥੁੱਕਦਾ ਨਜ਼ਰ ਆਇਆ ਤਾਂ ਦੁਕਾਨ ਮਾਲਕ ’ਤੇ 10,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਗੁਪਤਾ ਨੇ ਅਹਿਮਦਾਬਾਦ ਵਿਚ ਕੋਰੋਨਾ ਵਾਇਰਸ ਨਾਲ ਜੁੜੇ ਕੰਮਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਗੁਪਤਾ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਮਾਸਕ ਨਾ ਪਹਿਨਣ ’ਤੇ ਜੁਰਮਾਨੇ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਅਹਿਮਦਾਬਾਦ ਨਗਰ ਨਿਗਮ ਦੇ ਕਮਿਸ਼ਨਰ ਮੁਕੇਸ਼ ਕੁਮਾਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਵਿਚ ਲਿਆ ਗਿਆ। 

ਬੈਠਕ ਵਿਚ ਇਸ ਗੱਲ ਨੂੰ ਧਿਆਨ ਵਿਚ ਲਿਆ ਗਿਆ ਹੈ ਕਿ ਸ਼ਹਿਰ ਦੇ ਕਈ ਲੋਕ ਜਨਤਕ ਥਾਵਾਂ ’ਤੇ ਜ਼ਰੂਰੀ ਰੂਪ ਨਾਲ ਮਾਸਕ ਪਹਿਨਣ ਦੇ ਨਿਯਮਾਂ ਦਾ ਉਲੰਘਣ ਕਰ ਰਹੇ ਹਨ। ਗੁਪਤਾ ਨੇ ਕਿਹਾ ਕਿ ਲੋਕ ਹੁਣ ਮਾਸਕ ਪਹਿਨਣ ਦੇ ਨਿਯਮਾਂ ਦੇ ਪਾਲਣ ਨਹੀਂ ਕਰ ਰਹੇ ਹਨ ਅਤੇ ਕਈ ਲੋਕ ਬਿਨਾਂ ਮਾਸਕ ਹੀ ਘਰਾਂ ’ਚੋਂ ਨਿਕਲ ਰਹੇ ਹਨ। ਲਿਹਾਜ਼ਾ ਮਾਸਕ ਨਾ ਪਹਿਨਣ ’ਤੇ ਜੁਰਮਾਨੇ ਨੂੰ 200 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਹਿਨਣ ’ਤੇ ਸ਼ਹਿਰ ਦੇ 1.72 ਲੱਖ ਲੋਕਾਂ ’ਤੇ ਜੁਰਮਾਨਾ ਲਾਇਆ ਗਿਆ ਹੈ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਨਾ ਕਰਨ ’ਤੇ 94 ਇਕਾਈਆਂ ਨੂੰ ਸੀਲ ਕੀਤਾ ਗਿਆ ਹੈ। 


Tanu

Content Editor

Related News