ਇਨ੍ਹਾਂ ਸੂਬਿਆਂ ''ਚ ਭਾਰੀ ਬਾਰਸ਼ ਦੀ ਸੰਭਾਵਨਾ, ਅਲਰਟ ਜਾਰੀ
Wednesday, Mar 05, 2025 - 09:34 AM (IST)

ਨੈਸ਼ਨਲ ਡੈਸਕ- ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ 'ਚ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਬਦਲਾਅ ਦੇਖਣ ਨੂੰ ਮਿਲਣਗੇ। ਲਗਾਤਾਰ ਪੱਛਮੀ ਗੜਬੜੀ ਦੇ ਕਾਰਨ, ਪਹਾੜਾਂ 'ਚ ਬਰਫ਼ਬਾਰੀ ਅਤੇ ਹਲਕੀ ਬਾਰਸ਼ ਅਜੇ ਵੀ ਜਾਰੀ ਹੈ। ਇਸ ਸੰਭਾਵਨਾ ਦੇ ਕਾਰਨ, ਉੱਤਰ ਪ੍ਰਦੇਸ਼ ਦਾ ਮੌਸਮ ਬਦਲ ਸਕਦਾ ਹੈ।ਭਾਰਤੀ ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਹੋਈ। IMD ਦਾ ਅਨੁਮਾਨ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ 'ਚ ਕੁਝ ਖੇਤਰਾਂ 'ਚ ਬਾਰਸ਼ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦੇਸ਼ ਦੇ ਬਾਕੀ ਹਿੱਸਿਆਂ 'ਚ ਮੌਸਮ ਆਮ ਵਾਂਗ ਰਹੇਗਾ। ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵਧੇਗੀ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ 'ਚ ਭਰਤੀ
ਕਸ਼ਮੀਰ 'ਚ ਬਰਫ਼ਬਾਰੀ ਅਤੇ ਬਾਰਸ਼ ਜਾਰੀ
ਜੰਮੂ-ਕਸ਼ਮੀਰ ‘ਚ ਬਰਫਬਾਰੀ ਜਾਰੀ ਹੈ। ਕਸ਼ਮੀਰ ਦੇ ਉੱਚੇ ਇਲਾਕਿਆਂ ‘ਚ ਸਥਿਤ ਕੁਝ ਇਲਾਕਿਆਂ ‘ਚ ਮੰਗਲਵਾਰ ਨੂੰ ਤਾਜ਼ਾ ਬਰਫਬਾਰੀ ਹੋਈ, ਜਦਕਿ ਘਾਟੀ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਮੀਂਹ ਪਿਆ। ਬਾਰਾਮੂਲਾ ਦੇ ਕੁਝ ਇਲਾਕਿਆਂ ਦੇ ਨਾਲ-ਨਾਲ ਕਸ਼ਮੀਰ ਦੇ ਗੁਲਮਰਗ, ਪਹਿਲਗਾਮ, ਸੋਨਮਰਗ, ਕੋਕਰਨਾਗ, ਕੁਪਵਾੜਾ ਅਤੇ ਹੋਰ ਉੱਚੇ ਇਲਾਕਿਆਂ ‘ਚ ਬਰਫਬਾਰੀ ਹੋਈ। ਜਦਕਿ ਪਿਛਲੇ 24 ਘੰਟਿਆਂ ਦੌਰਾਨ ਸ੍ਰੀਨਗਰ ਅਤੇ ਘਾਟੀ ਦੇ ਹੋਰ ਹਿੱਸਿਆਂ 'ਚ ਭਾਰੀ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ-ਮਸ਼ਹੂਰ ਗਾਇਕਾ ਦੇ ਪਤੀ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਭਾਵੁਕ ਪੋਸਟ
ਦਿੱਲੀ ‘ਚ ਚੱਲ ਸਕਦੀ ਹੈ ਤੇਜ਼ ਹਵਾ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 15.06 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇੱਕ-ਦੋ ਦਿਨਾਂ 'ਚ ਦਿੱਲੀ ਦੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਤਾਪਮਾਨ 'ਚ ਉਤਰਾਅ-ਚੜ੍ਹਾਅ
ਤੁਹਾਨੂੰ ਦੱਸ ਦੇਈਏ ਕਿ ਨਵੀਂ ਪੱਛਮੀ ਗੜਬੜੀ ਕਾਰਨ ਉੱਤਰ ਪ੍ਰਦੇਸ਼ ਦਾ ਮੌਸਮ ਅਚਾਨਕ ਬਦਲ ਗਿਆ ਹੈ। ਪਿਛਲੇ 24 ਘੰਟਿਆਂ 'ਚ ਕਈ ਜ਼ਿਲ੍ਹਿਆਂ 'ਚ ਬੱਦਲਵਾਈ ਰਹੀ ਅਤੇ ਬਾਰਸ਼ ਹੋਈ। ਅੱਜ ਵੀ 40 ਇਲਾਕਿਆਂ 'ਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਬਾਰਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ, ਤਾਪਮਾਨ 'ਚ ਉਤਰਾਅ-ਚੜ੍ਹਾਅ ਵੀ ਦੇਖੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8