IMD ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ! ਇਨ੍ਹਾਂ ਸੂਬਿਆਂ ਲਈ ਜਾਰੀ ਹੋਈ ਐਡਵਾਈਜ਼ਰੀ

Monday, Apr 06, 2026 - 06:53 PM (IST)

IMD ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ! ਇਨ੍ਹਾਂ ਸੂਬਿਆਂ ਲਈ ਜਾਰੀ ਹੋਈ ਐਡਵਾਈਜ਼ਰੀ

ਵੈੱਬ ਡੈਸਕ: ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਲਈ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦਾ ਹਾਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 7, 8, 9 ਅਤੇ 10 ਅਪ੍ਰੈਲ ਨੂੰ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦਾ ਹਾਲ
ਮੌਸਮ ਵਿਭਾਗ ਦੀ ਸੂਚੀ ਅਨੁਸਾਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਜੰਮੂ-ਕਸ਼ਮੀਰ ਵਰਗੇ ਉੱਤਰੀ ਰਾਜਾਂ ਵਿੱਚ ਪ੍ਰੀ-ਮਾਨਸੂਨ ਕਾਰਨ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼, ਤੇਜ਼ ਹਵਾਵਾਂ, ਧੂੜ ਭਰੀ ਅੰਧੇਰੀ ਅਤੇ ਬਿਜਲੀ ਗਰਜਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਕੁਝ ਥਾਵਾਂ 'ਤੇ ਓਲਾਵ੍ਰਿਸ਼ਟੀ (ਗੜ੍ਹੇਮਾਰੀ) ਹੋਣ ਦਾ ਵੀ ਖਦਸ਼ਾ ਹੈ।

ਕੇਰਲ ਤੇ ਰਾਜਸਥਾਨ 'ਚ ਹਾਈ ਅਲਰਟ
ਪ੍ਰੀ-ਮਾਨਸੂਨ ਦਾ ਸਭ ਤੋਂ ਵੱਧ ਅਸਰ ਕੇਰਲ 'ਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ 7 ਤੋਂ 10 ਅਪ੍ਰੈਲ ਤੱਕ ਭਾਰੀ ਬਾਰਿਸ਼ ਦੇ ਨਾਲ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਰਾਜਸਥਾਨ 'ਚ ਵੀ ਮੌਸਮ ਵਿਭਾਗ ਨੇ ਧੂੜ ਭਰੀ ਅੰਧੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ।

ਹੋਰ ਪ੍ਰਭਾਵਿਤ ਸੂਬੇ
ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਦੱਖਣੀ ਭਾਰਤ ਦੇ ਤਾਮਿਲਨਾਡੂ ਤੇ ਕਰਨਾਟਕ ਵਰਗੇ ਰਾਜਾਂ ਵਿੱਚ ਵੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ 4 ਦਿਨਾਂ ਦੌਰਾਨ ਯਾਤਰਾ ਕਰਦੇ ਸਮੇਂ ਅਤੇ ਆਪਣੇ ਘਰਾਂ ਵਿੱਚ ਸਾਵਧਾਨੀ ਵਰਤਣ। ਖਰਾਬ ਮੌਸਮ ਅਤੇ ਤੇਜ਼ ਹਵਾਵਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। 2025 ਦੀ ਤਰ੍ਹਾਂ 2026 ਵਿੱਚ ਵੀ ਪ੍ਰੀ-ਮਾਨਸੂਨ ਦਾ ਸੀਜ਼ਨ ਕਾਫੀ ਸਰਗਰਮ ਰਹਿਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News