ਮੌਸਮ ਵਿਭਾਗ ਨੇ ਕੇਰਲ ''ਚ ਭਾਰੀ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

Tuesday, Jun 10, 2025 - 04:45 PM (IST)

ਮੌਸਮ ਵਿਭਾਗ ਨੇ ਕੇਰਲ ''ਚ ਭਾਰੀ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਤਿਰੂਵਨੰਤਪੁਰਮ : ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ ਥੋੜ੍ਹੇ ਸਮੇਂ ਦੇ ਬਰੇਕ ਤੋਂ ਬਾਅਦ ਕੇਰਲ ਵਿਚ ਆਉਣ ਵਾਲੇ ਦਿਨਾਂ ਵਿਚ ਫਿਰ ਤੋਂ ਭਾਰੀ ਬਰਸਾਤ ਹੋ ਸਕਦੀ ਹੈ। ਆਈ.ਐੱਮ.ਡੀ. ਨੇ ਮੰਗਲਵਾਰ ਨੂੰ ਰਾਜ ਦੇ ਦੋ ਜ਼ਿਲ੍ਹਿਆ ਵਿਚ ਵੀਰਵਾਰ ਲਈ, ਚਾਰ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਲਈ ਅਤੇ 9 ਜ਼ਿਲ੍ਹਿਆਂ ਵਿਚ ਸ਼ਨੀਵਾਰ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਰਾਜ ਦੇ 9 ਜ਼ਿਲ੍ਹਿਆ ਵਿਚ ਮੰਗਲਵਾਰ ਅਤੇ ਬੁੱਧਵਾਰ ਦਾ, 8 ਜ਼ਿਲ੍ਹਿਆ ਵਿਚ ਵੀਰਵਾਰ ਦਾ, 7 ਜ਼ਿਲ੍ਹਿਆ ਵਿਚ ਸ਼ੁੱਕਰਵਾਰ ਦਾ ਅਤੇ ਪੰਜ ਜ਼ਿਲ੍ਹਿਆ ਵਿਚ ਸ਼ਨੀਵਾਰ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਆਈ.ਐੱਮ.ਡੀ. ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਰਾਜ ਦੀਆਂ ਕਈ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਸ਼ਨੀਵਾਰ ਨੂੰ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੱਧਣ ਦੀ ਉਮੀਦ ਹੈ। ਇਸ ਸਾਲ ਮਾਨਸੂਨ 24 ਮਈ ਨੂੰ ਸਮੇਂ ਤੋਂ ਪਹਿਲਾਂ ਕੇਰਲ ਪਹੁੰਚ ਗਿਆ ਸੀ, ਜਿਸ ਕਾਰਨ ਰਾਜ ਵਿਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਹਵਾਵਾਂ ਕਾਰਨ ਜਨਤਕ ਅਤੇ ਨਿੱਜੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਸੀ। ਸੜਕਾਂ ਪਾਣੀ ਵਿਚ ਡੁੱਬ ਗਈਆਂ ਸਨ ਅਤੇ ਬਹੁਤ ਸਾਰੇ ਦਰਖੱਤ ਅਤੇ ਬਿਜਲੀ ਦੇ ਖੰਭੇ ਉਖੜ ਗਏ ਸਨ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News