ਉੱਤਰ ਭਾਰਤ ''ਚ ਠੰਡ ਦਾ ਕਹਿਰ ਜਾਰੀ, ਜਨਵਰੀ ਦੇ ਦਿਨਾਂ ਨੂੰ ਮੌਸਮ ਵਿਭਾਗ ਨੇ ਐਲਾਨ ਕੀਤਾ ਕੋਲਡ ਡੇਅ

Saturday, Jan 06, 2024 - 01:19 PM (IST)

ਨਵੀਂ ਦਿੱਲੀ- ਪੂਰੇ ਉੱਤਰ ਭਾਰਤ 'ਚ ਕੋਲਡ ਡੇਅ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਠੰਡ ਕਹਿਰ ਢਾਅ ਰਹੀ ਹੈ। ਨਵੀਂ ਦਿੱਲੀ 'ਚ 6 ਜਨਵਰੀ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ। ਜਨਵਰੀ ਦੇ ਦਿਨਾਂ ਨੂੰ ਮੌਸਮ ਵਿਭਾਗ ਨੇ ਕੋਲਡ ਡੇਅ ਐਲਾਨ ਕੀਤਾ ਹੈ। ਨਾਲ ਹੀ ਮੌਸਮ ਵਿਭਾਗ ਨੇ 9 ਅਤੇ 10 ਜਨਵਰੀ ਨੂੰ ਮੀਂਹ ਦੀ ਗੱਲ ਕਹੀ ਹੈ। 

ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ

ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਘੱਟੋ-ਘੱਟ ਤਾਪਮਾਨ 6 ਤੋਂ 9 ਡਿਗਰੀ ਵਿਚਾਲੇ ਬਣਿਆ ਹੋਇਆ ਹੈ। ਉੱਥੇ ਹੀ ਪੱਛਮੀ ਉੱਤਰ ਪ੍ਰਦੇਸ਼ ਦੇ ਹਿੱਸਿਆਂ ਅਤੇ ਉੱਤਰ ਪੱਛਮੀ ਮੱਧ ਪ੍ਰਦੇਸ਼ ਦੇ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਬਣਿਆ ਹੋਇਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ 'ਚ ਘੱਟੋ-ਘੱਟ ਤਾਪਮਾਨ 1 ਤੋਂ 3 ਡਿਗਰੀ ਜ਼ਿਆਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News