ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ

Friday, Apr 17, 2026 - 11:12 PM (IST)

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ

ਨੈਸ਼ਨਲ ਡੈਸਕ- ਦੇਸ਼ ਭਰ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ 'ਮਿਕਸਡ ਵੈਦਰ' ਦਾ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕੋ ਸਮੇਂ ਵੱਖ-ਵੱਖ ਤਰ੍ਹਾਂ ਦਾ ਮੌਸਮ ਦੇਖਣ ਨੂੰ ਮਿਲੇਗਾ। ਸ਼ਨੀਵਾਰ, 18 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਵਿੱਚ ਮੌਸਮ ਸਰਗਰਮ ਰਹੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਦਿੱਲੀ ਵਰਗੇ ਸੂਬਿਆਂ ਵਿੱਚ ਗਰਜ-ਚਮਕ ਦੇ ਨਾਲ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਜਗੀ ਹੈ। ਹਾਲਾਂਕਿ, ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਪਹਿਲਾਂ ਹਲਕੀ ਗਿਰਾਵਟ ਆਵੇਗੀ, ਪਰ ਬਾਅਦ ਵਿੱਚ ਮੁੜ ਵਾਧਾ ਹੋਣ ਦੇ ਆਸਾਰ ਹਨ।

ਪਹਾੜੀ ਇਲਾਕਿਆਂ ਜਿਵੇਂ ਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਅਤੇ ਉੱਤਰਾਖੰਡ ਵਿੱਚ 17 ਤੋਂ 19 ਅਪ੍ਰੈਲ ਦਰਮਿਆਨ ਬਾਰਿਸ਼ ਦੇ ਨਾਲ-ਨਾਲ ਬਰਫ਼ਬਾਰੀ ਹੋ ਸਕਦੀ ਹੈ। ਕੁਝ ਥਾਵਾਂ 'ਤੇ ਓਲਾਵ੍ਰਿਸ਼ਟੀ (ਗੜੇਮਾਰੀ) ਹੋਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ, ਜੋ ਕਿ ਬਾਗਬਾਨੀ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ।

ਜਿੱਥੇ ਉੱਤਰ ਭਾਰਤ ਵਿੱਚ ਮੀਂਹ ਦਾ ਦੌਰ ਚੱਲੇਗਾ, ਉੱਥੇ ਹੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਓਡੀਸ਼ਾ ਅਤੇ ਝਾਰਖੰਡ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। ਪੂਰਬੀ ਭਾਰਤ ਵਿੱਚ ਤਾਪਮਾਨ 3 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਓਡੀਸ਼ਾ, ਪੱਛਮੀ ਬੰਗਾਲ ਅਤੇ ਦੱਖਣੀ ਭਾਰਤ ਦੇ ਤੱਟਵਰਤੀ ਇਲਾਕਿਆਂ ਵਿੱਚ ਭਾਰੀ ਉਮਸ ਲੋਕਾਂ ਦੀ ਪ੍ਰੇਸ਼ਾਨੀ ਵਧਾਏਗੀ। ਖਾਸ ਤੌਰ 'ਤੇ ਓਡੀਸ਼ਾ ਵਿੱਚ ਰਾਤਾਂ ਵੀ ਆਮ ਨਾਲੋਂ ਜ਼ਿਆਦਾ ਗਰਮ ਰਹਿ ਸਕਦੀਆਂ ਹਨ।

ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਕਰਨਾਟਕ ਵਿੱਚ ਗੜੇਮਾਰੀ ਹੋ ਸਕਦੀ ਹੈ। ਪੂਰਬ-ਉੱਤਰ ਭਾਰਤ ਦੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਅਗਲੇ 5 ਦਿਨਾਂ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।


author

Rakesh

Content Editor

Related News