ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ

Thursday, Aug 27, 2026 - 05:52 PM (IST)

ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ

ਇੰਟਰਨੈਸ਼ਨਲ ਡੈਸਕ- ਨੇਪਾਲ 'ਚ ਬੀਤੇ ਦਿਨ ਆਏ ਭਿਆਨਕ ਹੜ੍ਹ ਨੇ ਬਹੁਤ ਤਬਾਹੀ ਮਚਾਈ ਹੈ। ਇਸ ਹੜ੍ਹ ਕਾਰਨ ਹੁਣ ਤੱਕ 270 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ, ਜਦਕਿ 800 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਹੋਏ ਲੋਕਾਂ 'ਚ ਭਾਰਤੀਆਂ ਸਣੇ ਕਈ ਹੋਰ ਦੇਸ਼ਾਂ ਦੇ ਵਿਦੇਸ਼ੀ ਨਾਗਰਿਕ ਵੀ ਦੱਸੇ ਜਾ ਰਹੇ ਹਨ। ਇਸੇ ਦੌਰਾਨ ਨੇਪਾਲ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਇਲਾਕਿਆਂ ਲਈ ਅਗਲੇ 72 ਘੰਟਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ 'ਚ ਇਕ ਵਾਰ ਫ਼ਿਰ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਮੌਸਮ ਵਿਭਾਗ ਨੇ ਬਾਗਮਤੀ, ਗੰਡਕੀ ਕਰਨਾਲੀ ਸਣੇ ਦੇਸ਼ ਦੇ ਕਈ ਪ੍ਰਮੁੱਖ ਸੂਬਿਆਂ 'ਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ, ਤੱਟੀ ਖੇਤਰਾਂ ਅਤੇ ਪਹਾੜੀ ਢਲਾਣਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭੋਟੇਕੋਸ਼ੀ, ਤ੍ਰਿਸ਼ੂਲੀ, ਅਤੇ ਗੰਡਕ ਨਦੀਆਂ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਣ ਦਾ ਅਨੁਮਾਨ ਹੈ, ਜਿਸ ਕਾਰਨ ਨੀਵੇਂ ਇਲਾਕਿਆਂ 'ਚ ਦੂਜੀ ਵਾਰ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਹੜ੍ਹ ਸਮੇਂ ਭਾਰਤ ਨੇ ਨੇਪਾਲ ਨੂੰ ਭੇਜੀ ਮਦਦ ! ਨੇਪਾਲੀ ਪ੍ਰਧਾਨ ਮੰਤਰੀ ਨੇ PM ਮੋਦੀ ਦਾ ਕੀਤਾ ਧੰਨਵਾਦ

ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਨੇਪਾਲ ਫੌਜ, ਹਥਿਆਰਬੰਦ ਪੁਲਸ ਬਲ ਅਤੇ ਸਥਾਨਕ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਾਈ ਅਲਰਟ 'ਤੇ ਰੱਖਿਆ ਹੈ। ਇਸ ਤੋਂ ਇਲਾਵਾ ਨੇਪਾਲ 'ਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਭਾਰਤ ਦੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹਿਆਂ 'ਚ ਵੀ ਪ੍ਰਸ਼ਾਸਨ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ- ਆਖ਼ਿਰ ਕਿੰਨਾ ਕੁ ਮਜ਼ਬੂਤ ਤੇ ਭਾਰਤ ਲਈ ਕਿੱਡਾ ਕੁ ਖ਼ਤਰਾ ਹੈ 'ਮੱਕਾ ਪੈਕਟ' ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News