ਦਿੱਲੀ-NCR ''ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਵਧਾਈ ਠੰਡ

02/20/2024 4:43:16 AM

ਨਵੀਂ ਦਿੱਲੀ - ਦਿੱਲੀ-ਐਨਸੀਆਰ ਦਾ ਮੌਸਮ ਅਚਾਨਕ ਬਦਲ ਗਿਆ ਹੈ। ਦਿੱਲੀ, ਨੋਇਡਾ ਅਤੇ ਗ੍ਰੇਟਰ ਨੋਇਡਾ ਸਮੇਤ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੰਗਲਵਾਰ ਤੜਕੇ ਮੀਂਹ ਕਾਰਨ ਮੌਸਮ ਬਦਲ ਗਿਆ ਹੈ ਜਿਸ ਕਾਰਨ ਠੰਢ ਵਧ ਗਈ ਹੈ। ਦਿੱਲੀ ਦੇ ਕੁਝ ਹਿੱਸਿਆਂ ਯਾਨੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਮੀਂਹ ਪਿਆ। ਇਸ ਸਬੰਧੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ - ਦੋਰਾਹਾ ਤੋਂ ਅਯੁੱਧਿਆ ਜਾ ਰਹੀ ਸ਼ਰਧਾਲੂ ਔਰਤ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਯਾਨੀ ਮੰਗਲਵਾਰ ਨੂੰ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਰਾਸ਼ਟਰੀ ਰਾਜਧਾਨੀ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਜਾਰੀ ਰਹੇਗੀ। ਦਿੱਲੀ-ਐਨਸੀਆਰ ਵਿੱਚ ਮੀਂਹ ਕਾਰਨ ਠੰਢ ਅਚਾਨਕ ਵਧ ਗਈ ਹੈ। 

ਇਹ ਵੀ ਪੜ੍ਹੋ - ਮਮਤਾ ਬੈਨਰਜੀ ਨੇ ਬੰਗਾਲ 'ਚ ਲੋਕਾਂ ਦੇ ਆਧਾਰ ਕਾਰਡ ਬੰਦ ਕਰਨ ਨੂੰ ਲੈ ਕੇ PM ਮੋਦੀ 'ਤੇ ਲਾਇਆ ਦੋਸ਼

ਦਰਅਸਲ, ਦਿੱਲੀ-ਐਨਸੀਆਰ ਵਿੱਚ ਨਾ ਸਿਰਫ਼ ਮੀਂਹ ਪੈ ਰਿਹਾ ਹੈ, ਸਗੋਂ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਕੁਰੂਕਸ਼ੇਤਰ, ਕੈਥਲ, ਨਰਵਾਣਾ, ਕਰਨਾਲ, ਰਾਜੌਂਦ, ਅਸੰਧ, ਸਫੀਦੋਂ, ਰੋਹਤਕ, ਚਰਖੀ ਦਾਦਰੀ (ਹਰਿਆਣਾ), ਸਹਾਰਨਪੁਰ, ਗੰਗੋਹ (ਯੂਪੀ), ਦਿੱਲੀ ਅਤੇ ਐਨਸੀਆਰ, ਪਾਣੀਪਤ ਦੇ ਕਈ ਸਥਾਨਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਰਹੀ ਹੈ।

ਇਹ ਵੀ ਪੜ੍ਹੋ - ਕਿਸਾਨਾਂ ਨੇ ਖਾਰਿਜ਼ ਕਰ 'ਤਾ ਸਰਕਾਰ ਦਾ ਪ੍ਰਸਤਾਵ, 21 ਫਰਵਰੀ ਨੂੰ ਕਰਨਗੇ ਦਿੱਲੀ ਕੂਚ (ਵੀਡੀਓ)

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati