ਸਿਰਫ਼ 30 ਮਿੰਟ..., ਛਾ ਗਿਆ ਘੁੱਪ ਹਨੇਰਾ, ਧੂੜ ਭਰੀ ਹਨੇਰੀ ਦੇ ਨਾਲ-ਨਾਲ ਪਿਆ ਭਾਰੀ ਮੀਂਹ

Saturday, May 17, 2025 - 04:16 PM (IST)

ਸਿਰਫ਼ 30 ਮਿੰਟ..., ਛਾ ਗਿਆ ਘੁੱਪ ਹਨੇਰਾ, ਧੂੜ ਭਰੀ ਹਨੇਰੀ ਦੇ ਨਾਲ-ਨਾਲ ਪਿਆ ਭਾਰੀ ਮੀਂਹ

ਨੈਸ਼ਨਲ ਡੈਸਕ : ਸ਼ਨੀਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿੱਚ ਤੇਜ਼ ਧੂੜ ਭਰੀਆਂ ਹਨੇਰੀਆਂ ਦੇ ਨਾਲ-ਨਾਲ ਭਾਰੀ ਮੀਂਹ ਪਿਆ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਕਾਰਨ ਵਿਜ਼ੀਬਿਲਟੀ ਵੀ ਘੱਟ ਹੋ ਗਈ ਅਤੇ ਦਿਨ ਵੇਲੇ ਹਨੇਰਾ ਛਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਬੁੰਦਾ-ਬਾਂਦੀ ਵੀ ਹੋਈ। ਦੱਖਣੀ ਦਿੱਲੀ, ਕਨਾਟ ਪਲੇਸ, ਦਵਾਰਕਾ, ਨਰੇਲਾ, ਕਰੋਲ ਬਾਗ, ਰੋਹਿਣੀ, ਲਕਸ਼ਮੀ ਨਗਰ ਅਤੇ ਨੋਇਡਾ-ਗਾਜ਼ੀਆਬਾਦ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪਿਆ। ਕਈ ਥਾਵਾਂ 'ਤੇ ਦਰੱਖਤ ਡਿੱਗਣ ਅਤੇ ਬਿਜਲੀ ਡਿੱਗਣ ਦੀਆਂ ਵੀ ਖ਼ਬਰਾਂ ਵੀ ਮਿਲੀਆਂ ਹਨ। 

ਇਹ ਵੀ ਪੜ੍ਹੋ : Canada Study Work Permit ਹੋ ਗਿਆ ਰੱਦ? ਤਾਂ ਘਬਰਾਓ ਨਹੀਂ, ਇੰਝ ਕਰੋ ਮੁੜ ਅਪਲਾਈ

IMD ਨੇ ਜਾਰੀ ਕੀਤਾ ਯੈਲੋ ਅਲਰਟ
ਭਾਰਤੀ ਮੌਸਮ ਵਿਭਾਗ ਨੇ ਦਿੱਲੀ-NCR ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਵਿੱਚ ਹਲਕੀ ਬਾਰਿਸ਼ ਅਤੇ 30-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਤੇਜ਼ ਗਰਜ ਅਤੇ ਮੀਂਹ ਕਾਰਨ ਰਾਜਧਾਨੀ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ 30-32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜੋ ਪਹਿਲਾਂ 38 ਡਿਗਰੀ ਦੇ ਨੇੜੇ ਸੀ।

ਇਹ ਵੀ ਪੜ੍ਹੋ : ਖ਼ਰਾਬ ਨਤੀਜੇ ਲਿਆਉਣ ਵਾਲੇ ਸਕੂਲਾਂ ਦੇ ਅਧਿਆਪਕ ਸਾਵਧਾਨ, ਸਿੱਖਿਆ ਵਿਭਾਗ ਕਰੇਗਾ ਕਾਰਵਾਈ

ਆਈਐਮਡੀ ਦੇ ਅਨੁਸਾਰ ਇਹ ਬਦਲਾਅ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਦਿੱਲੀ-ਐਨਸੀਆਰ ਵਿੱਚ ਦੇਖਿਆ ਗਿਆ। ਇਸ ਤੋਂ ਇਲਾਵਾ, ਜਦੋਂ ਹਰਿਆਣਾ ਅਤੇ ਰਾਜਸਥਾਨ ਤੋਂ ਉੱਠ ਰਹੀਆਂ ਗਰਮ ਹਵਾਵਾਂ ਨਮੀ ਨਾਲ ਟਕਰਾ ਗਈਆਂ, ਤਾਂ ਗਰਜ ਅਤੇ ਮੀਂਹ ਪਿਆ। ਦੱਸ ਦੇਈਏ ਕਿ ਰੋਜ਼ਾਨਾ ਪੈ ਰਹੀ ਤੇਜ਼ ਧੁੱਪ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿਚ ਮੁਸ਼ਕਲ ਹੋ ਰਹੀ ਸੀ, ਹਾਲਾਂਕਿ ਮੌਸਮ ਵਿੱਚ ਬਦਲਾਅ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News