ਤੇਜ਼ ਹਵਾਵਾਂ ਤੇ ਬਿਜਲੀ-ਤੂਫ਼ਾਨ ! ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਲਈ ਜਾਰੀ ਕੀਤੀ ਚਿਤਾਵਨੀ
Monday, Apr 14, 2025 - 05:16 PM (IST)

ਨੈਸ਼ਨਲ ਡੈਸਕ- ਭਾਰਤ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਹਵਾ ਦੀ ਅਨੁਕੂਲ ਦਿਸ਼ਾ ਅਤੇ ਜ਼ਿਆਦਾ ਨਮੀ ਦੇ ਕਾਰਨ ਸੋਮਵਾਰ ਤੋਂ 18 ਅਪ੍ਰੈਲ ਤੱਕ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ, ਤੇਜ਼ ਹਵਾਵਾਂ ਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬੰਗਲਾਦੇਸ਼ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਇੱਕ ਉੱਪਰੀ ਹਵਾ ਦਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਵਿਭਾਗ ਦੇ ਅਨੁਸਾਰ, ਪੱਛਮੀ ਬੰਗਾਲ ਦੇ ਦੱਖਣੀ ਹਿੱਸੇ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਗਰਜ, ਬਿਜਲੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਇਕ ਹੋਰ ਪਾਦਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਇਸ ਤੋਂ ਇਲਾਵਾ ਪੁਰੂਲੀਆ, ਬੀਰਭੂਮ, ਮੁਰਸ਼ੀਦਾਬਾਦ, ਪੂਰਬੀ ਅਤੇ ਪੱਛਮੀ ਬਰਧਮਾਨ ਅਤੇ ਨਾਦੀਆ ਵਰਗੇ ਜ਼ਿਲ੍ਹਿਆਂ ਵਿੱਚ ਹਵਾ ਦੀ ਤੀਬਰਤਾ ਤੁਲਨਾਤਮਕ ਤੌਰ 'ਤੇ ਵੱਧ ਰਹਿਣ ਦੀ ਸੰਭਾਵਨਾ ਹੈ। ਆਈ.ਐੱਮ.ਡੀ. ਨੇ ਕਿਹਾ ਕਿ 17 ਅਪ੍ਰੈਲ ਤੱਕ ਸੂਬੇ ਦੇ ਉੱਤਰੀ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e