12 ਜ਼ਿਲ੍ਹਿਆਂ ''ਚ ਭਾਰੀ ਬਾਰਿਸ਼ ਦਾ ਅਲਰਟ ! ਪ੍ਰਸ਼ਾਸਨ ਨੇ ਸਕੂਲ ਬੰਦ ਰੱਖਣ ਦੇ ਦਿੱਤੇ ਹੁਕਮ
Saturday, Sep 06, 2025 - 02:32 PM (IST)

ਨੈਸ਼ਨਲ ਡੈਸਕ- ਬੀਤੇ ਕਾਫ਼ੀ ਦਿਨਾਂ ਤੋਂ ਦੇਸ਼ ਦੇ ਕਈ ਸੂਬੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਦੀ ਸਭ ਤੋਂ ਵੱਧ ਮਾਰ ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਤੇ ਪਈ ਹੈ। ਪੰਜਾਬ 'ਚ ਹੜ੍ਹਾਂ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ, ਸੈਂਕੜੇ ਘਰ ਹੜ੍ਹ ਦੇ ਪਾਣੀ 'ਚ ਰੁੜ੍ਹ ਗਏ ਹਨ ਤੇ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।
ਇਸੇ ਦੌਰਾਨ ਮੱਧ ਪ੍ਰਦੇਸ਼ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਤਾ ਨੂੰ ਚਿੰਤਾ 'ਚ ਪਾਇਆ ਹੋਇਆ ਹੈ। ਭਾਰੀ ਮੀਂਹ ਕਾਰਨ ਸੂਬੇ 'ਚ ਹਾਲਤ ਕਾਫ਼ੀ ਚਿੰਤਾਜਨਕ ਬਣੇ ਹੋਏ ਹਨ। ਇਹ ਬਾਰਿਸ਼ ਹਾਲੇ ਰੁਕਣ ਦਾ ਨਾਂ ਨਹੀਂ ਲੈ ਰਹੀ, ਉੱਥੇ ਹੀ ਮੌਸਮ ਵਿਭਾਗ ਨੇ ਸੂਬੇ 'ਚ ਅਗਲੇ 24 ਤੋਂ 48 ਘੰਟਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ
ਮੌਸਮ ਵਿਭਾਗ ਨੇ ਉੱਜੈਨ, ਇੰਦੌਰਸ ਮੰਦਸੌਰ, ਰਤਲਾਮ, ਝਾਬੂਆ, ਧਾਰ, ਸ਼ਾਜਾਪੁਰ, ਗੁਣਾ, ਸ਼ਿਓਪੁਰ ਸਣੇ ਕੁੱਲ 12 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਕਾਰਨ ਇਲਾਕਾ ਪਹਿਲਾਂ ਹੀ ਕਈ-ਕਈ ਫੁੱਟ ਪਾਣੀ ਦੀ ਚਪੇਟ 'ਚ ਆਇਆ ਹੋਇਆ ਹੈ, ਜੇਕਰ ਬਾਰਿਸ਼ ਇੰਝ ਹੀ ਜਾਰੀ ਰਹੀ ਤਾਂ ਭਦਭਦਾ ਡੈਮ ਦੇ ਗੇਟ ਖੋਲ੍ਹਣ ਦੀ ਵੀ ਲੋੜ ਪੈ ਸਕਦੀ ਹੈ, ਜਿਸ ਕਾਰਨ ਸਥਿਤੀ ਹੋਰ ਭਿਆਨਕ ਬਣ ਸਕਦੀ ਹੈ।
ਕੁਦਰਤ ਦੀ ਇਸ ਮਾਰ ਦੌਰਾਨ ਇੰਦੌਰ ਪ੍ਰਸ਼ਾਸਨ ਨੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸ਼ਨੀਵਾਰ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਦੇ ਦਿੱਤੇ ਹਨ। ਭਲਕੇ ਐਤਵਾਰ ਦੀ ਛੁੱਟੀ ਹੈ, ਜਿਸ ਕਾਰਨ ਸਕੂਲ ਹੁਣ ਸੋਮਵਾਰ ਹੀ ਖੁੱਲ੍ਹਣਗੇ। ਪਰ ਜੇਕਰ ਬਾਰਿਸ਼ ਇੰਝ ਹੀ ਜਾਰੀ ਰਹੀ ਤਾਂ ਸਕੂਲ ਕੁਝ ਹੋਰ ਦਿਨਾਂ ਤੱਕ ਬੰਦ ਰਹਿ ਸਕਦੇ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਹੜ੍ਹਾਂ ਵਰਗੀ ਸਥਿਤੀ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਆਜ਼ਾਦੀ ਤੋਂ ਬਾਅਦ ਭਾਰਤ ਦਾ ਸਭ ਤੋਂ ਵੱਡਾ ਆਰਮੀ ਅਪਗ੍ਰੇਡ ! ਦੁਸ਼ਮਣਾਂ ਦੀਆਂ ਉੱਡਣਗੀਆਂ ਨੀਂਦਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e