ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Thursday, May 28, 2026 - 07:17 PM (IST)

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

ਨੈਸ਼ਨਲ ਡੈਸਕ- ਉੱਤਰ ਭਾਰਤ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਪਰ ਨਾਲ ਹੀ ਕੁਦਰਤ ਦਾ ਕਹਿਰ ਵੀ ਝੱਲਣਾ ਪੈ ਸਕਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-NCR ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਅੱਜ ਰਾਤ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੀ ਚੇਤਾਵਨੀ ਜਾਰੀ ਕੀਤੀ ਹੈ।

70 ਤੋਂ 120 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਮੌਸਮ ਵਿਭਾਗ ਅਨੁਸਾਰ, ਅੱਜ ਸ਼ਾਮ ਤੋਂ ਸ਼ੁਰੂ ਹੋ ਕੇ 30 ਮਈ ਤੱਕ ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਦੌਰਾਨ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜਦਕਿ ਕੁਝ ਖਾਸ ਇਲਾਕਿਆਂ ਵਿੱਚ ਧੂੜ ਭਰੀ ਹਨ੍ਹੇਰੀ ਦੀ ਰਫ਼ਤਾਰ 80 ਤੋਂ 120 ਕਿਲੋਮੀਟਰ ਤੱਕ ਵੀ ਪਹੁੰਚ ਸਕਦੀ ਹੈ। ਕਈ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਕਾਰਨ ਦਰੱਖਤ ਉਖੜ ਸਕਦੇ ਹਨ, ਬਿਜਲੀ ਦੇ ਖੰਭੇ ਡਿੱਗ ਸਕਦੇ ਹਨ ਅਤੇ ਕੱਚੀਆਂ ਛੱਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਹਾਲਾਂਕਿ, ਇਹ ਬਾਰਿਸ਼ 'ਨੌਤਪਾ' ਦੀ ਭਿਆਨਕ ਗਰਮੀ ਝੱਲ ਰਹੇ ਲੋਕਾਂ ਨੂੰ ਤਾਪਮਾਨ ਵਿੱਚ ਗਿਰਾਵਟ ਰਾਹੀਂ ਵੱਡੀ ਰਾਹਤ ਵੀ ਦੇਵੇਗੀ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਅਤੇ ਬਿਨਾਂ ਵਜ੍ਹਾ ਤੋਂ ਘਰੋਂ ਬਾਹਰ ਨਾ ਨਿਕਲਣ।


author

Rakesh

Content Editor

Related News