ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ
Tuesday, Apr 22, 2025 - 10:35 PM (IST)

ਨੈਸ਼ਨਲ ਡੈਸਕ- ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਆਪਣਾ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ, ਆਉਣ ਵਾਲੇ 4 ਦਿਨਾਂ 'ਚ ਕੁਝ ਸੂਬਿਆਂ 'ਚ ਤੇਜ਼ ਧੁੱਪ ਅਤੇ 'ਲੂ' ਚੱਲੇਗੀ, ਉਥੇ ਹੀ ਕਈ ਸੂਬਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲੇਗਾ। ਗਰਮੀ ਅਤੇ ਮੀਂਹ ਦੀ ਇਹ ਦੋਹਰੀ ਮਾਰ ਲੋਕਾਂ ਨੂੰ ਕਾਫੀ ਪਰੇਸ਼ਾਨ ਕਰ ਸਕਦੀ ਹੈ।
50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਡਿੱਗੇਗੀ ਬਿਜ਼ਲੀ
ਮੌਸਮ ਵਿਭਾਘ ਦੇ ਅਨੁਸਾਰ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ 'ਚ 22 ਤੋਂ 26 ਅਪ੍ਰੈਲ ਤਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ 23 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ 'ਚ ਬਿਜਲੀ ਡਿੱਗਣ ਅਤੇ 30-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕੇਰਲ, ਤੱਟੀ ਆਂਧਰਾ ਪ੍ਰਦੇਸ਼ ਅਤੇ ਕਰਨਾਟਕ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉਥੇ ਹੀ ਤਾਮਿਲਨਾਡੂ, ਪੁਡੂਚੇਰੀ ਅਤੇ ਤੇਲੰਗਾਨਾ 'ਚ ਵੀ ਅਗਲੇ 4 ਦਿਨਾਂ ਤਕ ਬਿਜਲੀ ਡਿੱਗਣ ਅਤੇ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਇਨ੍ਹਾਂ ਪਹਾੜੀ ਸੂਬਿਆਂ 'ਚ ਬਦਲੇਗਾ ਮੌਸਮ
ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਮੱਧ ਪਾਕਿਸਤਾਨ ਵਿੱਚ ਸਰਗਰਮ ਚੱਕਰਵਾਤੀ ਸਰਕੂਲੇਸ਼ਨ ਕਾਰਨ ਪੱਛਮੀ ਗੜਬੜੀ ਪ੍ਰਭਾਵਤ ਹੈ। ਇਸ ਕਾਰਨ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪੱਛਮੀ ਹਿਮਾਲਿਆਈ ਰਾਜਾਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ-ਨਾਲ ਗਰਜ, ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।