Weather Update: ਅਗਲੇ 2 ਦਿਨ ਦੇਸ਼ ਭਰ 'ਚ ਮੌਸਮ ਲਵੇਗਾ ਕਰਵਟ

Monday, Jan 06, 2025 - 11:32 AM (IST)

Weather Update: ਅਗਲੇ 2 ਦਿਨ ਦੇਸ਼ ਭਰ 'ਚ ਮੌਸਮ ਲਵੇਗਾ ਕਰਵਟ

ਨੈਸ਼ਨਲ ਡੈਸਕ- ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਠੰਡ ਕਾਰਨ ਚੁਣੌਤੀ ਹੋਰ ਵਧ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 27 ਸੂਬਿਆਂ 'ਚ ਭਾਰੀ ਮੀਂਹ, ਬਰਫ਼ਬਾਰੀ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੱਛਮੀ ਗੜਬੜੀ ਅਤੇ ਚੱਕਰਵਾਤ ਸਰਕੂਲੇਸ਼ਨ ਕਾਰਨ ਅਗਲੇ ਦੋ ਦਿਨਾਂ 'ਚ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ- ਮਾਂ ਦੀ ਚਿਖਾ ਨੂੰ ਮੁੱਖ ਅਗਨੀ ਦੇ ਰਹੇ ਪੁੱਤ ਨੇ ਵੀ ਤਿਆਗੇ ਪ੍ਰਾਣ

ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ

ਅਗਲੇ 48 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ-NCR, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ 'ਚ ਭਾਰੀ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ। ਐਤਵਾਰ ਨੂੰ ਸ਼੍ਰੀਨਗਰ ਦਾ ਘੱਟੋ-ਘੱਟ ਤਾਪਮਾਨ -2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਲਮਰਗ -4 ਡਿਗਰੀ ਸੈਲਸੀਅਸ ਅਤੇ ਪਹਿਲਗਾਮ -3.2 ਡਿਗਰੀ ਸੈਲਸੀਅਸ ਸੀ। ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਇਲਾਕਿਆਂ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ, ਜਦੋਂਕਿ ਬਾਕੀ ਹਿੱਸਿਆਂ 'ਚ ਸੀਤ ਲਹਿਰ ਚੱਲ ਰਹੀ ਹੈ।

ਇਹ ਵੀ ਪੜ੍ਹੋ- ਹਾਏ ਤੌਬਾ! 2,100 ਕਰੋੜ ਰੁਪਏ ਦੀ ਸ਼ਰਾਬ ਗਟਕ ਗਏ ਲੋਕ

ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ ਦਾ ਹਾਲ

ਮੌਸਮ ਵਿਭਾਗ (IMD) ਮੁਤਾਬਕ ਰਾਜਸਥਾਨ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦੇ ਨਾਲ ਸੰਘਣੀ ਧੁੰਦ ਜਾਰੀ ਰਹੇਗੀ। ਮੱਧ ਪ੍ਰਦੇਸ਼ 'ਚ 7 ਤੋਂ 10 ਜਨਵਰੀ ਦਰਮਿਆਨ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ, ਜਿੱਥੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਨਾਲ-ਨਾਲ ਸੀਤ ਲਹਿਰ ਦਾ ਪ੍ਰਭਾਵ ਰਾਜਸਥਾਨ ਵਿਚ ਵੀ ਜਾਰੀ ਰਹੇਗਾ।

ਇਹ ਵੀ ਪੜ੍ਹੋ- ਰਾਸ਼ਨ ਕਾਡਰਧਾਰਕਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਖਾਤਿਆਂ 'ਚ ਆਉਣਗੇ ਪੈਸੇ

ਅਗਲੇ ਦੋ ਦਿਨਾਂ ਦੀ ਮੌਸਮ ਦੀ ਭਵਿੱਖਬਾਣੀ

ਉੱਤਰੀ ਭਾਰਤ ਵਿਚ ਠੰਡ ਵਧਣ ਨਾਲ ਧੁੰਦ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਸੂਬਿਆਂ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸਕਦੀ ਹੈ। ਤਾਮਿਲਨਾਡੂ ਅਤੇ ਪੁਡੂਚੇਰੀ 'ਚ ਵੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News