17, 18, 19 ਤੇ 20 ਨੂੰ ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert

Thursday, Jul 17, 2025 - 12:11 PM (IST)

17, 18, 19 ਤੇ 20 ਨੂੰ ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert

ਨੈਸ਼ਨਲ ਡੈਸਕ। ਦੇਸ਼ 'ਚ ਮਾਨਸੂਨ ਆਪਣੇ ਸਿਖਰ 'ਤੇ ਹੈ ਅਤੇ ਕਈ ਸੂਬਿਆਂ 'ਚ ਲਗਾਤਾਰ ਬਾਰਿਸ਼ ਜਾਰੀ ਹੈ। ਰਾਜਧਾਨੀ ਦਿੱਲੀ ਸਮੇਤ NCR ਦੇ ਵੱਖ-ਵੱਖ ਇਲਾਕਿਆਂ 'ਚ ਬੁੱਧਵਾਰ (16 ਜੁਲਾਈ 2025) ਨੂੰ ਚੰਗੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਸੜਕਾਂ 'ਤੇ ਪਾਣੀ ਭਰਨ ਕਾਰਨ ਮੁਸ਼ਕਲਾਂ ਵਧ ਗਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਆਉਣ ਵਾਲੇ ਦਿਨਾਂ 'ਚ ਵੀ ਬਾਰਿਸ਼ ਦੀ ਪ੍ਰਕਿਰਿਆ ਜਾਰੀ ਰਹੇਗੀ।

IMD ਦੀ ਭਵਿੱਖਬਾਣੀ ਅਨੁਸਾਰ:
17-20 ਜੁਲਾਈ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
17 ਜੁਲਾਈ ਨੂੰ ਜੰਮੂ ਤੇ ਕਸ਼ਮੀਰ 'ਚ ਬਾਰਿਸ਼ ਹੋ ਸਕਦੀ ਹੈ।
16-20 ਜੁਲਾਈ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ ਦਿਨਾਂ 'ਚ ਦਿੱਲੀ-NCR 'ਚ ਵੀ ਹੋਰ ਬਾਰਿਸ਼ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ...ਵੱਡੀ ਖ਼ਬਰ : ਹੁਣ ਲੋਕਾਂ ਨੂੰ ਮਿਲੇਗੀ 125 ਯੂਨਿਟ ਮੁਫ਼ਤ ਬਿਜਲੀ, ਸੂਬਾ ਸਰਕਾਰ ਨੇ ਕਰ'ਤਾ ਐਲਾਨ

ਪਹਾੜੀ ਸੂਬਿਆਂ ਤੇ ਰਾਜਸਥਾਨ 'ਚ ਅਲਰਟ
ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਰਾਜ ਦੇ 7 ਜ਼ਿਲ੍ਹਿਆਂ 'ਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਦੋ ਦਿਨਾਂ 'ਚ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ 'ਚ ਵੀ ਪੀਲਾ ਅਲਰਟ ਰਹੇਗਾ।
ਇਸੇ ਤਰ੍ਹਾਂ ਰਾਜਸਥਾਨ ਦੇ ਕਈ ਇਲਾਕਿਆਂ 'ਚ ਵੀਰਵਾਰ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਜੋਧਪੁਰ, ਬੀਕਾਨੇਰ, ਅਜਮੇਰ ਡਿਵੀਜ਼ਨਾਂ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ...ਮਾਤਾ ਵੈਸ਼ਨੋ ਦੇਵੀ ਯਾਤਰਾ ਸਬੰਧੀ ਵੱਡੀ ਖ਼ਬਰ, ਹੁਣ ਸ਼ਰਧਾਲੂਆਂ ਦੀ ਯਾਤਰਾ ਹੋਵੇਗੀ ਆਸਾਨ

ਕੇਰਲ 'ਚ 'ਓਰੇਂਜ ਅਲਰਟ', ਨਦੀਆਂ ਦੇ ਪਾਣੀ ਦਾ ਪੱਧਰ ਵਧਿਆ
ਬੁੱਧਵਾਰ (16 ਜੁਲਾਈ 2025) ਨੂੰ ਕੇਰਲ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਤੋਂ ਬਾਅਦ ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ 'ਚ 'ਓਰੇਂਜ ਅਲਰਟ' ਜਾਰੀ ਕਰਕੇ ਲੋਕਾਂ ਨੂੰ ਸੁਚੇਤ ਕੀਤਾ ਹੈ। ਏਰਨਾਕੁਲਮ, ਇਡੁੱਕੀ, ਤ੍ਰਿਸੂਰ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ 'ਚ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ, ਜਦੋਂ ਕਿ ਰਾਜ ਦੇ ਬਾਕੀ 9 ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ...9 ਸਾਲਾ ਮਾਸੂਮ ਦੀ Heart Attack ਨਾਲ ਮੌਤ, ਜਾਣੋ ਕਿਉਂ ਵਧ ਰਿਹਾ ਹੈ ਇਹ ਖ਼ਤਰਾ

ਮੌਸਮ ਵਿਭਾਗ ਦੇ ਅਨੁਸਾਰ, 2 ਪੱਛਮੀ ਗੜਬੜੀਆਂ ਦੇ ਕਾਰਨ, ਉੱਤਰ-ਪੱਛਮੀ ਭਾਰਤ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਝਾਰਖੰਡ ਵਿੱਚ ਮੀਂਹ ਜਾਰੀ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਇਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News