ਹਿਮਾਚਲ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 3 ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

Tuesday, Mar 28, 2023 - 06:01 PM (IST)

ਹਿਮਾਚਲ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 3 ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲੇਗਾ। ਮੌਸਮ ਵਿਭਾਗ ਨੇ 30 ਮਾਰਚ ਤੋਂ 1 ਅਪ੍ਰੈਲ ਤੱਕ ਸੂਬੇ ਵਿਚ ਮੀਂਹ, ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਮੈਦਾਨੀ ਅਤੇ ਮੱਧ ਪਹਾੜੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਨਿੱਜੀ ਏਜੰਸੀ ਸਕਾਈਮੇਟ ਵੈਦਰ ਮੁਤਾਬਕ 29 ਮਾਰਚ ਤੋਂ ਪੱਛਮੀ ਹਿਮਾਲਿਆ 'ਤੇ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਸ਼ੁਰੂ ਹੋਵੇਗਾ, ਜਿਸ ਦੀ ਤੀਬਰਤਾ ਵਧਦੀ ਜਾਵੇਗੀ।

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਹਿਮਾਚਲ ਦੇ ਕੁਝ ਹਿੱਸਿਆਂ ਖ਼ਾਸ ਕਰ ਕੇ ਮੈਦਾਨੀ ਅਤੇ ਮੱਧ ਉੱਚਾਈ ਵਾਲੇ ਖੇਤਰਾਂ ਵਿਚ 30 ਮਾਰਚ 31 ਮਾਰਚ ਅਤੇ 1 ਅਪ੍ਰੈਲ ਨੂੰ ਮੀਂਹ ਪਵੇਗਾ ਅਤੇ ਗੜੇਮਾਰੀ ਹੋਵੇਗੀ। ਇਸ ਨਾਲ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੌਰਾਨ ਪਹਾੜੀ ਜ਼ਿਲ੍ਹਿਆਂ ਚੰਬਾ, ਲਾਹੌਲ-ਸਪੀਤੀ, ਕਿੰਨੌਰ, ਸ਼ਿਮਲਾ, ਕਾਂਗੜਾ, ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦੇ ਵੱਧ ਉੱਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਦਾ ਖ਼ਦਸ਼ਾ ਹੈ।


author

Tanu

Content Editor

Related News