ਵਿਆਹ ਦੇ ਸ਼ਗਨਾਂ ਵਿਚਾਲੇ ਵਿਛ ਗਏ ਸੱਥਰ ! MP ''ਚ 4 ਬਾਰਾਤੀਆਂ ਦੀ ਹੋਈ ਦਰਦਨਾਕ ਮੌਤ

Monday, Apr 06, 2026 - 11:54 AM (IST)

ਵਿਆਹ ਦੇ ਸ਼ਗਨਾਂ ਵਿਚਾਲੇ ਵਿਛ ਗਏ ਸੱਥਰ ! MP ''ਚ 4 ਬਾਰਾਤੀਆਂ ਦੀ ਹੋਈ ਦਰਦਨਾਕ ਮੌਤ

ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ 'ਚ ਵਿਆਹ ਸਮਾਰੋਹ ਤੋਂ ਪਰਤ ਰਹੇ ਬਾਰਾਤੀਆਂ ਦੀ ਕਾਰ ਦੇ ਤੂੜੀ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 8 ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਇਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਜਗਦੀਸ਼ ਰਾਠੌੜ ਨੇ ਦੱਸਿਆ ਕਿ ਹਾਦਸਾ ਇੰਦੌਰ-ਨੇਮਾਵਰ ਰੋਡ 'ਤੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ 1.30 ਵਜੇ ਦੇ ਨੇੜੇ-ਤੇੜੇ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਸਰਕਾਰੀ ਮਹਾਰਾਜਾ ਯਸ਼ਵੰਤਰਾਓ ਹਸਪਤਾਲ (ਐੱਮਵਾਏਐੱਚ) ਲਿਜਾਏ ਗਏ ਮੁਹੰਮਦ ਫਰਹਾਨ (19), ਆਰਿਸ਼ ਅਲੀ (20) ਅਤੇ ਮੁਹੰਮਦ ਇਰਫਾਨ (24) ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। 

ਐੱਮਵਾਏਐੱਚ ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ 'ਚ ਇਲਾਜ ਦੌਰਾਨ ਅਰਫਾਦ ਖਾਨ (23) ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ 'ਚ ਸ਼ਾਮਲ ਤਿੰਨ ਲੋਕਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦੋਂ ਕਿ 5 ਲੋਕ ਹਸਪਤਾਲ 'ਚ ਦਾਖ਼ਲ ਹਨ, ਜਿਨ੍ਹਾਂ 'ਚ 18 ਸਾਲਾ ਨੌਜਵਾਨ ਦੀ ਹਾਲਤ ਗੰਭੀਰ ਹੈ। ਪੁਲਸ ਅਨੁਸਾਰ, ਇਹ ਸਾਰੇ ਲੋਕ ਇੰਦੌਰ ਦੇ ਰਹਿਣ ਵਾਲੇ ਹਨ ਅਤੇ ਇਕ ਵਿਆਹ ਸਮਾਰੋਹ 'ਚ ਬਾਰਾਤੀ ਵਜੋਂ ਸ਼ਾਮਲ ਹੋਣ ਤੋਂ ਬਾਅਦ ਘਰ ਆ ਰਹੇ ਸਨ। ਹਾਦਸੇ 'ਤੇ ਗੁੱਸੇ ਲੋਕਾਂ ਨੇ ਟਰੱਕ 'ਚ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਨੇ ਉਨ੍ਹਾਂ ਨੂੰ ਸਮਝਾ ਕੇ ਹਾਲਾਤ 'ਤੇ ਕਾਬੂ ਪਾਇਆ। ਪੁਲਸ ਅਨੁਸਾਰ ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News