ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ ਮੌਤ, ਚਚੇਰਾ ਭਰਾ ਵੀ...
Tuesday, Jun 23, 2026 - 02:57 PM (IST)
ਜੈਪੁਰ- ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ 'ਚ ਵਿਆਹ ਤੋਂ ਇਕ ਦਿਨ ਪਹਿਲਾਂ ਹੋਏ ਸੜਕ ਹਾਦਸੇ 'ਚ ਲਾੜੇ ਅਤੇ ਉਸ ਦੇ ਚਚੇਰੇ ਭਰਾ ਦੀ ਮੌਤ ਹੋ ਗਈ। ਦੋਵੇਂ ਵਿਆਹ ਦਾ ਸਾਮਾਨ ਲੈ ਕੇ ਮੋਟਰਸਾਈਕਲ 'ਤੇ ਪਿੰਡ ਪਰਤ ਰਹੇ ਸਨ, ਉਦੋਂ ਸਾਹਮਣੇ ਤੋਂ ਆ ਰਹੀ ਪਿਕਅੱਪ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਨੈਸ਼ਨਲ ਹਾਈਵੇਅ 68 'ਤੇ ਲੁਖੂ ਭਾਖੜੀ ਪਿੰਡ ਦੇ ਨੇੜੇ ਸਦਰ ਥਾਣਾ ਖੇਤਰ 'ਚ ਵਾਪਰੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਰਪਤਰਾਮ (21) ਪੁੱਤਰ ਗੋਕਲਰਾਮ ਅਤੇ ਉਸਦੇ ਚਚੇਰੇ ਭਰਾ ਸੁਖਦੇਵ (27) ਪੁੱਤਰ ਵਾਗਾਰਾਮ ਵਜੋਂ ਹੋਈ ਹੈ।
ਨਰਪਤਰਾਮ ਦੀ ਮੰਗਲਵਾਰ (23 ਜੂਨ) ਨੂੰ ਬਾਰਾਤ ਜਾਣੀ ਸੀ। ਹਾਦਸੇ ਤੋਂ ਬਾਅਦ ਡਰਾਈਵਰ ਪਿਕਅੱਪ ਛੱਡ ਕੇ ਫਰਾਰ ਹੋ ਗਿਆ। ਪੁਲਸ ਅਨੁਸਾਰ, ਦੋਵੇਂ ਨੌਜਵਾਨ ਪਰਿਵਾਰ ਦੇ ਮੈਂਬਰਾਂ ਨਾਲ ਵਿਆਹ ਦਾ ਸਾਮਾਨ ਖਰੀਦਣ ਬਾੜਮੇਰ ਸ਼ਹਿਰ ਗਏ ਸਨ ਅਤੇ ਮੋਟਰਸਾਈਕਲ 'ਤੇ ਪਿੰਡ ਪਰਤ ਰਹੇ ਸਨ। ਹੋਰ ਪਰਿਵਾਰ ਵਾਲੇ ਵੱਖ ਵਾਹਨ 'ਚ ਪਿੱਛੇ ਆ ਰਹੇ ਸਨ। ਉਦੋਂ ਸਾਹਮਣੇ ਤੋਂ ਆ ਰਹੀ ਪਿਕਅੱਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਦੋਵੇਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪਰਿਵਾਰ ਅਤੇ ਸਥਾਨਕ ਲੋਕ ਜ਼ਖ਼ਮੀਆਂ ਨੂੰ ਹਸਪਤਾਲ ਲੈ ਗਏ, ਜਿੱਥੇ ਸੁਖਦੇਵ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਨਰਪਤਰਾਮ ਨੂੰ ਅੱਗੇ ਇਲਾਜ ਲਈ ਸੰਚੌਰ ਰੈਫਰ ਕੀਤਾ ਗਿਆ ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਸਦਰ ਥਾਣਾ ਖੇਤਰ ਦੇ ਸਹਾਇਕ ਸਬ ਇੰਸਪੈਕਟਰ ਯੂਸੁਫ ਖਾਨ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਪਿਕਅੱਪ ਵਾਹਨ ਤੇ ਮੋਟਰਸਾਈਕਲ ਨੂੰ ਜ਼ਬਤ ਕੀਤਾ। ਬਾਅਦ 'ਚ ਹਾਈਵੇਅ 'ਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲਸ ਨੇ ਕਿਹਾ ਕਿ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
