ਵਿਆਹ ਤੋਂ ਇਕ ਦਿਨ ਪਹਿਲਾਂ ਰੂਹ ਕੰਬਾਊ ਵਾਰਦਾਤ: ਲਾੜੀ ਦਾ ਕਤਲ ਕਰ ਸਾੜ ''ਤੀ ਲਾਸ਼, ਫੈਲੀ ਸਨਸਨੀ
Wednesday, Sep 24, 2025 - 11:50 AM (IST)

ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ 24 ਸਾਲਾ ਕੁੜੀ ਦੇ ਵਿਆਹ ਤੋਂ ਇੱਕ ਦਿਨ ਪਹਿਲਾਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। 24 ਸਾਲਾ ਅੰਸ਼ਿਕਾ ਠਾਕੁਰ ਦਾ ਵਿਆਹ ਬੁੱਧਵਾਰ ਨੂੰ ਹੋਣਾ ਸੀ ਪਰ ਮੰਗਲਵਾਰ ਨੂੰ ਉਸਦੀ ਅੰਸ਼ਕ ਤੌਰ 'ਤੇ ਸੜੀ ਹੋਈ ਲਾਸ਼ ਉਸਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਬਰਾਮਦ ਹੋਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ ਅਤੇ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : 2 ਦਿਨ ਬੰਦ ਸਕੂਲ-ਕਾਲਜ, ਸਰਕਾਰ ਨੇ ਕਰ 'ਤਾ ਐਲਾਨ
ਦੱਸ ਦੇਈਏ ਕਿ ਦਿਲ ਦਹਿਲਾ ਦੇਣ ਵਾਲੀ ਇਹ ਘਟਨਾ ਊਨਾ ਜ਼ਿਲ੍ਹੇ ਦੇ ਬੰਗਾਨਾ ਸਬ-ਡਿਵੀਜ਼ਨ ਦੇ ਬੈਰੀਆਂ ਪਿੰਡ ਵਿੱਚ ਵਾਪਰੀ ਹੈ। ਅੰਸ਼ਿਕਾ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਸਨ। ਉਸਦਾ ਵਿਆਹ 24 ਸਤੰਬਰ, ਬੁੱਧਵਾਰ ਨੂੰ ਭਿੰਡਲਾ ਪਿੰਡ ਦੇ ਇੱਕ ਨੌਜਵਾਨ ਨਾਲ ਹੋਣਾ ਸੀ। ਘਰ-ਪਰਿਵਾਰ ਵਿਚ ਖੁਸ਼ੀਆਂ ਵਾਲਾ ਮਾਹੌਲ ਬਣਿਆ ਪਿਆ ਸੀ ਪਰ ਮੰਗਲਵਾਰ ਨੂੰ ਇੱਕ ਜੰਗਲਾਤ ਗਾਰਡ ਨੂੰ ਬੈਰੀਆਂ-ਰਾਮਨਗਰ ਸੜਕ ਦੇ ਕਿਨਾਰੇ ਇੱਕ ਸੜੀ ਹੋਈ ਲਾਸ਼ ਮਿਲੀ। ਉਸਨੇ ਤੁਰੰਤ ਝੋਲ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : 'ਤੁਹਾਡੇ ਲਈ ਪ੍ਰਾਣ...', ਤੇ ਸੱਚੀਂ ਨਿਕਲ ਗਈ ਦਸ਼ਰਥ ਦੀ ਜਾਨ, ਰਾਮਲੀਲਾ ਮੰਚ 'ਤੇ ਪਈਆਂ ਚੀਕਾਂ
ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਇਹ ਅੰਸ਼ਿਕਾ ਦੀ ਲਾਸ਼ ਹੈ। ਲਾਸ਼ ਤੋਂ ਸਾਫ਼ ਪਤਾ ਲੱਗਿਆ ਕਿ ਉਸਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਕਾਤਲਾਂ ਨੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਸੀ। ਅੰਸ਼ਿਕਾ ਦੇ ਚਿਹਰੇ ਅਤੇ ਗਰਦਨ 'ਤੇ ਡੂੰਘੇ ਜ਼ਖ਼ਮ ਵੀ ਮਿਲੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਪੁਲਸ ਸਟੇਸ਼ਨ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਕੁੜੀ ਦੇ ਕਤਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 26 ਸਤੰਬਰ ਤੋਂ 5 ਅਕਤੂਬਰ ਤੱਕ ਛੁੱਟੀਆਂ 'ਤੇ ਲੱਗ ਗਈ ਰੋਕ
ਪੁਲਸ ਨੂੰ ਇਸ ਗੱਲ ਦੀ ਹੈਰਾਨੀ ਸੀ ਕਿ ਅੰਸ਼ਿਕਾ ਨੂੰ ਅੱਧੀ ਰਾਤ ਨੂੰ ਘਰੋਂ ਬਾਹਰ ਕਿਸਨੇ ਬੁਲਾਇਆ ਅਤੇ ਉਸਦੀ ਬੇਰਹਿਮੀ ਨਾਲ ਹੱਤਿਆ ਕਿਉਂ ਕੀਤੀ। ਪੁਲਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਇਸ ਕਤਲ ਨੂੰ ਸੁਲਝਾਉਣ ਲਈ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਕੇ ਸਬੂਤ ਇਕੱਠੇ ਕਰਨ ਵਿੱਚ ਮਦਦ ਲਈ ਧਰਮਸ਼ਾਲਾ ਤੋਂ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਅੰਸ਼ਿਕਾ ਦਾ ਪਰਿਵਾਰ ਅਤੇ ਪੂਰਾ ਪਿੰਡ ਸੋਗ ਅਤੇ ਡਰ ਦੇ ਮਾਹੋਲ ਵਿਚ ਹੈ। ਜਿਸ ਘਰ ਵਿਚ ਵਿਆਹ ਦੇ ਗੀਤ ਵੱਜਣੇ ਸੀ, ਖ਼ੁੱਸ਼ੀਆਂ ਦਾ ਮਾਹੌਲ ਬਣਨਾ ਸੀ, ਹੁਣ ਮਾਤਮ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਔਰਤਾਂ ਦੇ ਖਾਤੇ 'ਚ ਹਰ ਮਹੀਨੇ ਆਉਣਗੇ 2100! ਭਲਕੇ ਸ਼ੁਰੂ ਹੋਵੇਗੀ ਯੋਜਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।