ਵਿਆਹ ਸਮਾਰੋਹ ''ਚ ਜਾ ਰਹੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ
Monday, Jan 27, 2025 - 11:16 AM (IST)
ਠਾਣੇ- ਇਕ ਨਿੱਜੀ ਮਿੰਨੀ ਬੱਸ ਪਲਟਣ ਨਾਲ ਉਸ 'ਚ ਸਵਾਰ 10 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਦੀ ਸਵੇਰ ਕਰੀਬ 9 ਵਜੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਵਾਪਰਿਆ। ਬੱਸ 'ਚ ਕਰੀਬ 20 ਲੋਕ ਸਵਾਰ ਹੋ ਕੇ ਮੁੰਬਈ ਦੇ ਕਫ ਪਰਡੇ ਤੋਂ ਨਾਸਿਕ ਦੇ ਸਿੰਨਰ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੇ ਸਨ।
ਕਸਾਰਾ ਪੁਲਸ ਥਾਣੇ ਦੇ ਇੰਸਪੈਕਟਰ ਸੁਰੇਸ਼ ਗਾਵਿਤ ਨੇ ਦੱਸਿਆ ਕਿ ਚਿੰਤਾਮਨਵਾੜੀ ਮੋੜ 'ਤੇ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਉਹ ਪਲਟ ਗਈ। ਉਨ੍ਹਾਂ ਦੱਸਿਆ ਕਿ ਹਾਦਸੇ 'ਚ 10 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸ਼ਾਹਪੁਰ ਅਤੇ ਹੋਰ ਸ਼ਹਿਰਾਂ 'ਤੇ ਸਥਿਤ ਨਿੱਜੀ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਚਾਰ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਮੁੰਬਈ ਦੇ ਸਰਕਾਰੀ ਜੇਜੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8