ਵਿਆਹ ਸਮਾਰੋਹ 'ਚ ਜਾ ਰਹੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਮੌਤ
Monday, Apr 21, 2025 - 10:12 AM (IST)

ਗੋਰਖਪੁਰ - ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਦੇ ਨੇਬੂਆ ਨੌਰੰਗੀਆ ਥਾਣਾ ਖੇਤਰ 'ਚ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਦੇਰ ਰਾਤ ਨੇਬੂਆ ਨੌਰੰਗੀਆ ਥਾਣਾ ਖੇਤਰ ਦੇ ਅਧੀਨ ਸ਼ੁਕਲਾ ਭੁਜੌਲੀ ਕਰਾਸਿੰਗ 'ਤੇ ਉਸ ਸਮੇਂ ਵਾਪਰਿਆ ਜਦੋਂ ਕਾਰ ਸਵਾਰ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਦੇਵਗਾਓਂ ਜਾ ਰਹੇ ਸਨ।
ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨਾ ਨੌਜਵਾਨ ਨੂੰ ਪਿਆ ਭਾਰੀ, ਪ੍ਰੇਮਿਕਾ ਨੇ ਤੁੜਵਾਏ ਹੱਥ-ਪੈਰ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਪੀੜਤਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ 6 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਦੋ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਹਸਪਤਾਲ 'ਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8