ਵਿਆਹ ਤੋਂ ਵਾਪਸ ਆ ਰਿਹਾ ਪਰਿਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ
Sunday, May 18, 2025 - 12:44 PM (IST)

ਜੈਪੁਰ : ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਬਲਾ ਪੁਲਸ ਸਟੇਸ਼ਨ ਇਲਾਕੇ ਵਿੱਚ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਇੱਕ ਪਰਿਵਾਰ ਦੀ ਜੀਪ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਵਿੱਚ ਸਵਾਰ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : 3 ਦਿਨਾਂ ਦੀ ਕੁੜੀ ਨੂੰ ਸੜਕ ਤੋਂ ਚੁੱਕ ਦਿੱਤੀ ਸੀ ਨਵੀਂ ਜ਼ਿੰਦਗੀ, ਹੁਣ ਉਸੇ ਨੇ ਕਰ 'ਤਾ ਹੈਰਾਨੀਜਨਕ ਕਾਂਡ
ਪੁਲਸ ਨੇ ਦੱਸਿਆ ਕਿ ਜੀਪ ਵਿੱਚ ਸਵਾਰ ਲੋਕ ਆਪਣੇ ਜ਼ਖ਼ਮੀ ਰਿਸ਼ਤੇਦਾਰਾਂ ਨੂੰ ਐਂਬੂਲੈਂਸ ਵਿੱਚ ਪਾ ਰਹੇ ਸਨ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਪਲਟ ਗਿਆ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਸਬਲਾ ਦੇ ਐਸਐਚਓ ਰਘੁਵੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਰਾਤ ਲਗਭਗ 11:30 ਵਜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਲਵਜੀ ਪਾਟੀਦਾਰ, ਦਿਆਲਾਲ, ਸਵਿਤਾ ਅਤੇ ਭਾਵੇਸ਼ ਪਾਟੀਦਾਰ ਵਜੋਂ ਹੋਈ ਹੈ। ਉਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦੀ ਸ਼ਰਮਨਾਕ ਕਰਤੂਤ, ਵਿਦਿਆਰਥੀ ਨੇ ਕਿਹਾ-'ਮੈਮ ਨੇ ਮੇਰੀ ਗੁੱਤ ਕੱਟੀ ਤੇ...'
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।